ਡੇਰਾ ਰਾਧਾ ਸੁਆਮੀ ''ਬਿਆਸ'' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
Saturday, Sep 05, 2026 - 11:22 AM (IST)
ਬਿਆਸ: ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਆਪਣੀ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਸੰਗਤ ਜਲੰਧਰ, ਕਰਤਾਰਪੁਰ, ਸੁਭਾਨਪੁਰ, ਨਡਾਲਾ, ਰਾੜਾ ਮੋੜ, ਸ੍ਰੀ ਹਰਗੋਬਿੰਦਪੁਰ, ਘੁਮਾਣ, ਸਠਿਆਲਾ ਹੁੰਦੇ ਹੋਏ ਡੇਰਾ ਬਿਆਸ ਪਹੁੰਚੇਗੀ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
ਦੱਸਣਯੋਗ ਹੈ ਕਿ ਬਿਆਸ ਦਰਿਆ ਦੇ ਉੱਪਰ ਫਲਾਈਓਵਰ 'ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ ਜੋ ਢਿਲਵਾਂ ਟੋਲ ਪਲਾਜ਼ਾ ਤੋਂ ਬਾਅਦ ਅਤੇ ਬਿਆਸ ਵਿੱਚ ਦਾਖਲ ਹੋਣ ਤੋਂ ਠੀਕ ਪਹਿਲਾਂ ਆਉਂਦਾ ਹੈ। ਜਿਸ ਕਾਰਨ ਬੀਤੀ 30 ਅਗਸਤ ਨੂੰ ਬਿਆਸ ਦਰਿਆ ਦੇ ਪੁੱਲ 'ਤੇ ਕਾਫੀ ਵੱਡਾ ਜਾਮ ਲੱਗ ਗਿਆ ਸੀ। ਇਹ ਮੁੱਦਾ ਕਾਫੀ ਚਰਚਿਤ ਵੀ ਰਿਹਾ ਸੀ ਅਤੇ ਜਾਮ ਕਾਰਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਇਸ ਨਵੇਂ ਟਰੈਫਿਕ ਰੂਟ ਦੀ ਪੁਸ਼ਟੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਇਸ ਤੋਂ ਇਲਾਵਾ ਇਹ ਵੀ ਯਕੀਨਨ ਬਣਾਇਆ ਗਿਆ ਹੈ ਕਿ ਬਜ਼ੁਰਗ ਸੰਗਤ ਦੇ ਵਾਹਨ, ਸੇਵਾ ਜਥੇ ਅਤੇ ਸੰਗਤ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਇਸ ਰਸਤੇ 'ਤੇ ਚੱਲਣ ਤਾਂ ਜੋ ਵੱਡੇ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ- ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
