ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਦੀਵਾਲੀ ਮੌਕੇ ਲਿਆ ਗਿਆ ਅਹਿਮ ਫ਼ੈਸਲਾ

Friday, Nov 01, 2024 - 09:56 AM (IST)

ਜਲੰਧਰ (ਵੈੱਬ ਡੈਸਕ): ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਦੇਸ਼ ਭਰ ਵਿਚ ਜ਼ੋਨਾਂ ਵਿਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਦੀਵਾਲੀ ਵਾਲੇ ਦਿਨ ਯਾਨੀ 31 ਅਕਤੂਬਰ ਨੂੰ ਦੇਸ਼ ਭਰ ਦੇ ਡੇਰਿਆਂ ਲਈ ਲਿਖਤੀ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਡੇਰੇ ਵੱਲੋਂ ਜਾਰੀ ਪੱਤਰ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਤਰਨਤਾਰਨ, ਕਪੂਰਥਲਾ, ਜਲੰਧਰ ਤੇ ਨਵਾਂਸ਼ਹਿਰ ਨੂੰ ਜ਼ੋਨ 1 ਵਿਚ ਰੱਖਿਆ ਗਿਆ ਹੈ। ਸੁਨੀਲ ਤਲਵਾੜ ਨੂੰ ਇਸ ਜ਼ੋਨ ਦਾ ਸਕੱਤਰ ਬਣਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਨਵੰਬਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਇਸੇ ਤਰ੍ਹਾਂ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਓਡੀਸ਼ਾ ਅਤੇ ਪੰਜਾਬ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਨੂੰ ਜ਼ੋਨ 2 ਵਿਚ ਰੱਖਿਆ ਗਿਆ ਹੈ। ਇਸ ਜ਼ੋਨ ਦੇ ਸਕੱਤਰ ਦੀ ਜ਼ਿੰਮੇਵਾਰੀ ਅਵਿਰਾਜ ਸਿੰਘ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਨੇਪਾਲ, ਬਿਹਾਰ, ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਲੁਧਿਆਣਾ, ਰੂਪਨਗਰ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਮਾਲੇਰਕੋਟਲਾ, ਸੰਗਰੂਰ, ਬਰਨਾਲਾ ਅਤੇ ਮਾਨਸਾ ਨੂੰ ਜ਼ੋਨ 3 ਵਿਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਪੱਛਮੀ ਬੰਗਾਲ, ਗੁਜਰਾਤ, ਗੋਆ, ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕਾ, ਤਮਿਲਨਾਡੂ, ਕੇਰਾਲਾ, ਚੰਡੀਗੜ੍ਹ, ਅੰਡਮਾਨ ਤੇ ਨਿਕੋਬਾਰ, ਲਕਸ਼ਦਵੀਪ, ਪੁਡੁਚੇਰੀ, ਦਾਦਰਾ, ਨਗਰ ਹਵੇਲੀ ਅਤੇ ਦਮਨ ਤੇ ਦਿਓ ਸਮੇਤ ਉੱਤਰ-ਪੂਰਬੀ ਸੂਬਿਆਂ ਨੂੰ ਵੀ ਰੱਖਿਆ ਗਿਆ ਹੈ। ਇਸ ਜ਼ੋਨ ਦੇ ਸਕੱਤਰ ਗੁਰਮਿੰਦਰ ਸਿੰਘ ਨੂੰ ਬਣਾਇਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News