ਫ਼ਾਜ਼ਿਲਕਾ: ਪੁਲਸ ਸਮੇਤ ਜਵਾਨਾਂ ਨੇ ਕੱਢਿਆ ਫਲੈਗ ਮਾਰਚ

08/22/2017 7:31:09 PM

ਫ਼ਾਜ਼ਿਲਕਾ (ਸੰਦੀਪ)- ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਦੀ ਸੀ. ਬੀ. ਆਈ. ਕੋਰਟ 'ਚ 25 ਅਗਸਤ ਨੂੰ ਪੇਸ਼ੀ ਨੂੰ ਲੈ ਕੇ ਪੰਜਾਬ ਦੇ ਬਦਲਦੇ ਹਲਾਤਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਦੇ ਨਾਲ-ਨਾਲ ਹੁਣ ਸੀਮਾ ਸੁਰੱਖਿਆ ਬਲ ਨੇ ਵੀ ਮੋਰਚਾ ਸੰਭਾਲਣਾ ਸ਼ੁਰੂ ਕਰ ਦਿੱਤਾ ਹੈ। ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ 'ਚ ਪੰਜਾਬ ਪੁਲਸ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਅਤੇ ਅਧਿਕਾਰੀਆਂ ਦੇ ਨਾਲ ਮਿਲ ਕੇ ਲੋਕਾਂ 'ਚ ਡਰ ਦੀ ਭਾਵਨਾ ਖ਼ਤਮ ਕਰਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਮੌਕੇ ਅਧਿਕਾਰੀਆਂ ਨੇ ਲੋਕਾਂ ਨੂੰ ਕਿਸੇ ਵੀ ਝੂਠੀਆਂ ਅਫ਼ਵਾਹਾਂ ਸਮੇਤ ਸੋਸ਼ਲ ਮੀਡੀਆ 'ਤੇ ਗ਼ਲਤ ਇਸਤੇਮਾਲ ਤੋਂ ਬਚਾਅ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।


Related News