ਡੇਰਾ ਸੱਚਾ ਸੌਦਾ ਮਾਮਲਾ : ਅਦਾਲਤ ਵਲੋਂ 56 ਸਿੱਖ ਬਰੀ

09/22/2017 8:45:33 PM

ਸੰਗਰੂਰ (ਕੋਹਲੀ) : ਸੰਗਰੂਰ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰੇਮੀਆਂ ਅਤੇ ਸਿੱਖਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਦਰਜ ਕੀਤੇ ਮਾਮਲੇ ਵਿਚ 56 ਸਿੱਖਾਂ ਨੂੰ ਬਰੀ ਕਰ ਦਿੱਤਾ ਹੈ। ਦਰਅਸਲ ਜੇਲ 'ਚ ਬੰਦ ਬਲਾਤਕਾਰੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਲਗਭਗ 10 ਸਾਲ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਸੰਗਰੂਰ ਦੇ ਸੁਨਾਮ 'ਚ ਇਸ ਦਾ ਵਿਰੋਧ ਕੀਤਾ ਗਿਆ ਅਤੇ ਸਿੱਖਾਂ ਤੇ ਡੇਰਾ ਪ੍ਰੇਮੀਆਂ ਵਿਚਾਲੇ ਝੜਪ ਹੋ ਗਈ।
ਇਸ ਝੜਪ ਤੋਂ ਬਾਅਦ ਪੁਲਸ ਵਲੋਂ ਲਗਭਗ 5 ਦਰਜਨ ਦੇ ਕਰੀਬ ਸਿੱਖਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ 56 ਦੇ ਕਰੀਬ ਸਿੱਖਾਂ ਨੂੰ ਬਰੀ ਕਰ ਦਿੱਤਾ ਹੈ।