ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦਾ ਵੱਡਾ ਬਿਆਨ, ਕਿਹਾ ਸਿਰਸੇ ਵਾਲੇ ਨੂੰ ਨਹੀਂ ਦਿੱਤੀ ਮੁਆਫੀ

02/23/2020 6:32:21 PM

ਲੁਧਿਆਣਾ (ਨਰਿੰਦਰ ਮਹਿੰਦਰੂ) : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡੇਰਾ ਸਿਰਸਾ ਸੱਚਾ ਸੌਦਾ ਮੁਖੀ ਨੂੰ ਕਿਸੇ ਵੀ ਤਰ੍ਹਾਂ ਦੀ ਮੁਆਫੀ ਨਹੀਂ ਦਿੱਤੀ ਗਈ। ਇਥੇ ਇਕ ਧਾਰਮਿਕ ਸਮਾਗਮ ਅਤੇ ਮੈਡੀਕਲ ਕੈਂਪ ਨੂੰ ਲੈ ਕੇ ਕਰਵਾਏ ਜਾ ਰਹੇ ਸਮਾਗਮਾਂ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੁਆਫ਼ੀ ਲਈ ਪੱਤਰ ਜ਼ਰੂਰ ਭੇਜਿਆ ਸੀ ਪਰ ਉਸ ਪੱਤਰ ਦਾ ਜਵਾਬ ਅੱਜ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜ ਸਿੰਘਾਂ ਵੱਲੋਂ ਡੇਰਾ ਸਿਰਸਾ ਵੱਲੋਂ ਆਏ ਪੱਤਰ 'ਤੇ ਵਿਚਾਰ ਚਰਚਾ ਜ਼ਰੂਰ ਕੀਤੀ ਗਈ ਹੈ ਪਰ ਡੇਰਾ ਸੱਚਾ ਸੌਦਾ ਨੂੰ ਕਿਸੇ ਤਰ੍ਹਾਂ ਦੀ ਮੁਆਫੀ ਨਹੀਂ ਦਿੱਤੀ ਗਈ। 

ਸਾਬਕਾ ਜਥੇਦਾਰ ਨੇ ਕਿਹਾ ਕਿ ਇਸ ਨੂੰ ਜਾਣ ਬੁੱਝ ਕੇ ਤੋੜ ਮਰੋੜ ਕੇ ਅਤੇ ਅਫ਼ਵਾਹ ਵਜੋਂ ਪੇਸ਼ ਕੀਤਾ ਗਿਆ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਕ ਸੋਚੀ ਸਮਝੀ ਸਾਜ਼ਿਸ ਦੇ ਤਹਿਤ ਹੀ ਇਸ ਮਾਮਲੇ ਨੂੰ ਤੂਲ ਦਿੱਤਾ ਗਿਆ ਸੀ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਢੱਡਰੀਆਂਵਾਲੇ ਨੂੰ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਗੱਲ ਮੰਨਣੀ ਚਾਹੀਦੀ ਹੈ, ਉਸ ਤੋਂ ਬਾਅਦ ਹੀ ਉਨ੍ਹਾਂ 'ਤੇ ਕੋਈ ਹੋਰ ਫੈਸਲਾ ਕੀਤਾ ਜਾਵੇਗਾ। ਗਿਆਨੀ ਗੁਰਬਚਨ ਸਿੰਘ ਨੇ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਰਾ ਸਿੱਖ ਪੰਥ ਅਤੇ ਜਥੇਬੰਦੀਆਂ ਇਕਜੁੱਟ ਰਹਿਣ।


Gurminder Singh

Content Editor

Related News