ਅਸਲਾ ਡੀਲਰਾਂ ਨੂੰ ਅਗਲੇ ਹੁਕਮਾਂ ਤੱਕ ਦੁਕਾਨਾਂ ਬੰਦ ਰੱਖਣ ਦੇ ਆਦੇਸ਼

Wednesday, Aug 23, 2017 - 07:23 PM (IST)

ਅਸਲਾ ਡੀਲਰਾਂ ਨੂੰ ਅਗਲੇ ਹੁਕਮਾਂ ਤੱਕ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਫਾਜ਼ਿਲਕਾ/ਜਲਾਲਾਬਾਦ (ਸੇਤੀਆ) : ਡੇਰਾ ਸੱਚਾ ਸੌਦਾ ਮੁਖੀ ਸੰਤ ਰਾਮ ਰਹੀਮ 'ਤੇ ਚੱਲ ਰਹੇ ਮੁਕੱਦਮੇ ਦੇ ਸੰਬੰਧ ਵਿਚ 25 ਅਗਸਤ 2017 ਨੂੰ ਹੋਣ ਵਾਲੇ ਫੈਸਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਅਸਲਾ ਡੀਲਰਾਂ ਦੀ ਦੁਕਾਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਜਾਰੀ ਹੁਕਮਾਂ ਵਿਚ ਕਿਹਾ ਕਿ ਇਸ ਤਹਿਤ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਜਿਸ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲੇ ਅੰਦਰ ਸਾਰੇ ਅਸਲਾ ਡੀਲਰਾਂ ਨੂੰ ਦੁਕਾਨਾਂ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਜ਼ਿਲੇ ਅੰਦਰ ਮਿਤੀ 25 ਅਗਸਤ 2017 ਤੋਂ ਲੈ ਕੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।


Related News