ਡੇਰਾ ਪ੍ਰੇਮੀ ਪਿਓ-ਪੁੱਤ ਦੇ ਕਤਲ ਤੋਂ ਬਾਅਦ ਪੁਲਸ ਪ੍ਰਸ਼ਾਸਨ ਹਰਕਤ ''ਚ ਆਇਆ

02/26/2017 7:22:41 PM

ਘੱਗਾ (ਸਨੇਹੀ) : ਸੰਗਰੂਰ ਦੇ ਕਸਬਾ ਅਹਿਮਦਗੜ੍ਹ ਦੇ ਡੇਰਾ ਸੱਚਾ ਸੌਦਾ ਨਾਲ ਸੰਬੰਧਤ ਨਾਮ ਚਰਚਾ ਘਰ ''ਚ ਵਾਪਰੀ ਪਿਓ-ਪੁੱਤਰ ਦੇ ਕਤਲ ਦੀ ਘਟਨਾ ਤੋਂ ਬਾਅਦ ਪੁਲਸ ਪ੍ਰਸ਼ਾਸਨ ਹਰਕਤ ''ਚ ਆ ਗਿਆ ਹੈ। ਘੱਗਾ-ਪਟਿਆਲਾ ਮੁੱਖ ਮਾਰਗ ''ਤੇ ਬਣੇ ਡੇਰਾ ਸਿਰਸਾ ਨਾਲ ਸਬੰਧਤ ਨਾਮ ਚਰਚਾ ਘਰ ''ਚ ਥਾਣਾ ਘੱਗਾ ਵਲੋਂ ਸਖਤ ਪਹਿਰਾ ਲਗਾਇਆ ਗਿਆ ਹੈ। ਇਸ ਸਬੰਧੀ ਕੁਝ ਜ਼ਿੰਮੇਵਾਰ ਡੇਰਾ ਪ੍ਰੇਮੀਆਂ ਨੇ ਦੱਸਿਆ ਕਿ ਸਥਾਨਕ ਨਾਮ ਚਰਚਾ ਘਰ ''ਚ ਭਾਵੇਂ ਪੁਲਸ ਪ੍ਰਸ਼ਾਸਨ ਵਲੋਂ ਸੁਰੱਖਿਆ ਦਿੱਤੀ ਗਈ ਹੈ ਪਰ ਫਿਰ ਵੀ ਉਨ੍ਹਾਂ ਵਲੋਂ ਗ੍ਰੀਨ ਐੱਸ ਵੈਲਫੇਅਰ ਫੋਰਸ ਅਤੇ ਯੂਥ ਫਡਰੇਸ਼ਨ ਦੀ ਅਗਵਾਈ ਹੇਠ ਸਖਤ ਪਹਿਰਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਉਂਝ ਇਸ ਖੇਤਰ ''ਚ ਮਾਹੌਲ ਸੁਖਾਵਾਂ ਹੀ ਰਹਿੰਦਾ ਹੈ। ਇਸ ਸਬੰਧੀ ਥਾਣਾ ਘੱਗਾ ਦੇ ਇੰਚਾਰਜ ਰਾਜਵੰਤ ਸਿੰਘ ਨੇ ਕਿਹਾ ਕਿ ਜ਼ਿਲਾ ਪੁਲਸ ਮੁਖੀ ਦੀਆਂ ਹਦਾਇਤਾਂ ਮੁਤਾਬਿਕ ਨਾਮ ਚਰਚਾ ਘਰ ਨੂੰ ਸਖਤ ਸੁਰੱਖਿਆ ਦਿੱਤੀ ਗਈ ਹੈ। ਪੁਲਸ ਕਿਸੇ ਵੀ ਤਰ੍ਹਾਂ ਦੇ ਮਾੜੇ ਅਨਸਰਾਂ ਨੂੰ ਬਰਦਾਸ਼ਤ ਨਹੀਂ ਕਰੇਗੀ, ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।


Gurminder Singh

Content Editor

Related News