ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

Monday, Mar 30, 2026 - 06:13 PM (IST)

ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਧੰਨ-ਧੰਨ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪਾਵਨ ਪਵਿੱਤਰ ਅਸਥਾਨ ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਸਰਬਜੀਤ ਸਿੰਘ ਮੋਮੀ ਦਿਹਾਤੀ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਮੌਜੂਦਾ ਗੱਦੀ ਨਸ਼ੀਨ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ।

ਇਸ ਮੌਕੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਨੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਨੂੰ ਮੂਨਕ ਖ਼ੁਰਦ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ, ਸਮਾਜ ਸੇਵੀ ਸੁਰਜੀਤ ਸਿੰਘ ਕਾਲਾ , ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਮੂਨਕ ਖੁਰਦ ਦੇ ਮੁੱਖ ਬੁਲਾਰੇ ਪਰਮਜੀਤ ਸਿੰਘ ਮੂਨਕਾਂ ਨੂੰ ਅਸ਼ੀਰਵਾਦ ਦੇਣ ਦੇ ਨਾਲ-ਨਾਲ ਸਨਮਾਨਿਤ ਕਰਦੇ ਹੋਏ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਅਪਾਰ ਕਿਰਪਾ ਤੇ ਰਹਿਮਤ ਸਦਕਾ ਅੱਜ ਸਮੁੱਚੀ ਕੌਮ ਚੜਦੀ ਕਲਾ ਵਿਚ ਹੈ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਸਮੁੱਚੇ ਵਿਸ਼ਵ ਦੇ ਨਾਲ ਨਾਲ ਡੇਰਾ ਸੱਚਖੰਡ ਬੱਲਾਂ ਅਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਪਵਿੱਤਰ ਜਨਮ ਸਥਾਨ ਸ਼੍ਰੀ ਗੋਵਰਨਪੁਰ ਕਾਸ਼ੀ ਯੂ.ਪੀ ਵਿਚ ਬਹੁਤ ਹੀ ਸ਼ਰਧਾ ਉਤਸ਼ਾਹ ਤੇ ਸਤਿਕਾਰ ਨਾਲ ਫਰਵਰੀ 2027 ਵਿੱਚ ਮਨਾਇਆ ਜਾ ਰਿਹਾ ਹੈ ਅਤੇ ਇਸ ਦੇ ਸਬੰਧ ਵਿਚ ਸਾਰੀਆਂ ਤਿਆਰੀਆਂ ਸੰਗਤਾਂ ਵੱਲੋਂ ਬੜੀ ਵੱਡੀ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮੌਕੇ ਸਮੂਹ ਸੰਗਤ ਨੂੰ ਸੰਦੇਸ਼ ਦਿੱਤਾ ਕਿ ਸਾਨੂੰ ਧੰਨ-ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਪਵਿੱਤਰ ਬਾਣੀ ਅਤੇ ਕ੍ਰਾਂਤੀਕਾਰੀ ਸੋਚ ਤੇ ਪਹਿਰਾ ਦਿੰਦੇ ਹੋਏ ਸਮਾਜ ਦੇਸ਼, ਕੌਮ ਤੇ ਸਮਾਜ ਦੀ ਬੇਹਤਰੀ ਵਾਸਤੇ ਅੱਗੇ ਹੋ ਕੇ ਕਾਰਜ ਕਰਨੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਅਤੇ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ਦੇ  ਦੇ ਸਮੁੱਚੇ ਪ੍ਰਬੰਧ ਦਾ ਧੰਨਵਾਦ ਕੀਤਾ।  


author

Anmol Tagra

Content Editor

Related News