ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨ

Tuesday, Jun 23, 2026 - 06:24 PM (IST)

ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨ

ਵੈੱਬ ਡੈਸਕ : ਭਾਰਤ ਸਰਕਾਰ ਵੱਲੋਂ ਸਾਲ 2026 ਦੇ ਵੱਕਾਰੀ ਪਦਮਸ਼੍ਰੀ ਪੁਰਸਕਾਰਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਸੰਤ ਨਿਰੰਜਨ ਦਾਸ ਜੀ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਸਾਲ ਪੰਜਾਬ ਦੀਆਂ ਪੰਜ ਪ੍ਰਮੁੱਖ ਹਸਤੀਆਂ ਨੂੰ ਇਸ ਸਨਮਾਨ ਲਈ ਚੁਣਿਆ ਗਿਆ, ਜਿਨ੍ਹਾਂ ਵਿੱਚ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਨਾਮ ਵਿਸ਼ੇਸ਼ ਤੌਰ 'ਤੇ ਸ਼ਾਮਲ ਸੀ।

ਸਮਾਜ ਸੇਵਾ ਤੇ ਮਨੁੱਖਤਾ ਲਈ ਯੋਗਦਾਨ
ਸੰਤ ਨਿਰੰਜਨ ਦਾਸ ਜੀ ਨੂੰ ਉਨ੍ਹਾਂ ਦੀਆਂ ਮਾਨਵਤਾਵਾਦੀ ਸੇਵਾਵਾਂ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਲਈ 'ਪਦਮਸ਼੍ਰੀ' ਪੁਰਸਕਾਰ ਦਿੱਤਾ ਗਿਆ। ਇਸ ਸਨਮਾਨ ਨਾਲ ਡੇਰਾ ਸੱਚਖੰਡ ਬੱਲਾਂ ਦੇ ਲੱਖਾਂ ਸ਼ਰਧਾਲੂਆਂ ਤੇ ਪੰਜਾਬ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਦੀਆਂ ਹੋਰ ਸਨਮਾਨਿਤ ਹਸਤੀਆਂ ਸੰਤ ਨਿਰੰਜਨ ਦਾਸ ਜੀ ਤੋਂ ਇਲਾਵਾ, ਪੰਜਾਬ ਦੀਆਂ ਚਾਰ ਹੋਰ ਅਹਿਮ ਸ਼ਖਸੀਅਤਾਂ ਨੂੰ ਵੀ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ 'ਪਦਮ ਸ਼੍ਰੀ' ਨਾਲ ਨਿਵਾਜਿਆ ਜਾ ਰਿਹਾ ਹੈ।

• ਮਰਹੂਮ ਧਰਮਿੰਦਰ ਦਿਓਲ: ਹਿੰਦੀ ਸਿਨੇਮਾ ਵਿੱਚ ਯੋਗਦਾਨ ਲਈ ਮਰਨ ਉਪਰੰਤ ਸਨਮਾਨ।
• ਹਰਮਨਪ੍ਰੀਤ ਕੌਰ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਨੂੰ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਲਈ।
• ਬਲਦੇਵ ਸਿੰਘ: ਉੱਘੇ ਹਾਕੀ ਕੋਚ ਨੂੰ ਖੇਡਾਂ ਵਿੱਚ ਸੇਵਾਵਾਂ ਲਈ।
• ਇੰਦਰਜੀਤ ਸਿੰਘ ਸਿੱਧੂ: ਸੇਵਾਮੁਕਤ DIG ਨੂੰ ਲੋਕ ਸੇਵਾ ਅਤੇ ਪ੍ਰਸ਼ਾਸਨਿਕ ਕੰਮਾਂ ਲਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News