ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਡੇਰਾ ਸੱਚਖੰਡ ਬੱਲਾਂ ਵੱਲੋਂ ਜ਼ਰੂਰੀ ਸੂਚਨਾ ਜਾਰੀ
Friday, Jan 02, 2026 - 03:32 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ)- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵਾਂ ਪ੍ਰਕਾਸ਼ ਪੁਰਬ ਜਨਮ ਅਸਥਾਨ ਸੀਰ ਗੋਵਰਧਨਪੁਰ ਯੂ. ਪੀ. ਵਿਖੇ ਹਰ ਸਾਲ ਦੀ ਤਰ੍ਹਾਂ 1 ਫਰਵਰੀ ਨੂੰ ਬੜੀ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਪ੍ਰਕਾਸ਼ ਗੁਰਪੁਰਬ ਨੂੰ ਮਨਾਏ ਜਾਣ ਦੀਆਂ ਤਿਆਰੀਆਂ ਦੀਆਂ ਸਮੀਖਿਆ ਲਈ ਸਮੂਹ ਸੇਵਾਦਾਰਾਂ ਅਤੇ ਸ਼ਰਧਾਲੂਆਂ ਦੀ ਇਕ ਵਿਸ਼ੇਸ਼ ਮੀਟਿੰਗ 11 ਜਨਵਰੀ ਦਿਨ ਐਤਵਾਰ ਨੂੰ ਸੰਤ ਸਰਵਣ ਦਾਸ ਡੇਰਾ ਸੱਚਖੰਡ ਬੱਲਾਂ ਵਿਖੇ ਹੋਵੇਗੀ।
ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰਸਟ ਵਾਰਾਨਸੀ ਦੇ ਚੇਅਰਮੈਨ ਅਤੇ ਡੇਰਾ ਸੱਚਖੰਡ ਵੱਲਾ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੇ ਅਸ਼ੀਰਵਾਦ ਅਤੇ ਸਰਪਰਸਤੀ ਹੇਠ ਹੋ ਰਹੀ ਇਸ ਮੀਟਿੰਗ ਦੌਰਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਅਤੇ ਪ੍ਰਕਾਸ਼ ਦਿਹਾੜਾ ਮਨਾਉਣ ਦੇ ਲਈ ਜਾਣ ਵਾਸਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਨਵੇਂ ਸਾਲ ਮੌਕੇ ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ! 3 ਕਰੋੜ ਲੋਕਾਂ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ

ਪ੍ਰਬੰਧਕੀ ਮੈਨੇਜਮੈਂਟ ਕਮੇਟੀ ਦੇ ਸੇਵਾਦਾਰਾਂ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਹੜੇ-ਜਿਹੜੇ ਸੇਵਾਦਾਰਾਂ ਨੇ ਵੀ ਜਨਮ ਅਸਥਾਨ ਵਾਸਤੇ ਸੇਵਾ ਕਰਨ ਲਈ ਜਾਣਾ ਹੈ, ਉਸੇ ਦਿਨ ਜਾਣ ਵਾਸਤੇ ਤਾਰੀਖ਼ ਨਿਸ਼ਚਿਤ ਕਰਨ ਦੇ ਨਾਲ-ਨਾਲ ਸ਼ਰਧਾਲੂਆਂ ਅਤੇ ਸੇਵਾਦਾਰਾਂ ਨੂੰ ਡੇਰੇ ਵੱਲੋਂ ਟਿਕਟਾਂ ਵੀ ਦਿੱਤੀਆਂ ਜਾਣਗੀਆਂ। ਪ੍ਰਬੰਧਕੀ ਕਮੇਟੀ ਦੇ ਸੇਵਾਦਾਰਾਂ ਨੇ ਹੋਰ ਦੱਸਿਆ ਕਿ ਮੀਟਿੰਗ ਦਾ ਸਮਾਂ ਦੁਪਹਿਰ 12 ਵਜੇ ਦਾ ਹੋਵੇਗਾ, ਜਿਸ ਵਿੱਚ ਪੰਜਾਬ ਭਰ ਵਿਚੋਂ ਸੰਤ ਮਹਾਂਪੁਰਸ਼, ਵੱਖ-ਵੱਖ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰ, ਸੇਵਾਦਾਰ ਅਤੇ ਸ਼ਰਧਾਲੂ ਭਾਗ ਲੈਣਗੇ। ਇਸ ਮੌਕੇ ਉਨਾਂ ਹੋਰ ਦੱਸਿਆ ਕਿ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਸਰਪ੍ਰਸਤੀ ਹੇਠ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਤੇ ਸਮੁੱਚੇ ਪ੍ਰਬੰਧ ਪੁਖਤਾ ਕਰਨ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਜਲੰਧਰ ਵਿਖੇ ਨਹਿਰ ਕੋਲੋਂ ਮਿਲੀ ਕੁੜੀ ਦੀ ਲਾਸ਼! ਜਬਰ-ਜ਼ਿਨਾਹ ਮਗਰੋਂ ਕਤਲ ਦਾ ਸ਼ੱਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
