ਡੇਰਾ ਸਿਰਸਾ ਨਾਲ ਜੁੜੀ ਵੀਰਪਾਲ ਕੌਰ ਖ਼ਿਲਾਫ਼ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ

Friday, Jul 31, 2020 - 02:49 PM (IST)

ਡੇਰਾ ਸਿਰਸਾ ਨਾਲ ਜੁੜੀ ਵੀਰਪਾਲ ਕੌਰ ਖ਼ਿਲਾਫ਼ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਅਕਾਲੀ ਆਗੂਆਂ ਨੇ ਥਾਣਾ ਸਦਰ ਅਤੇ ਥਾਣਾ ਸਿਟੀ ਵਿਖੇ ਮੰਗ ਪੱਤਰ ਦਿੱਤਾ।  ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਅਤੇ ਥਾਣਾ ਸਿਟੀ ਵਿਖੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਪਹੁੰਚੇ ਅਕਾਲੀ ਆਗੂਆਂ ਨੇ ਮੰਗ ਦਿੰਦੇ ਹੋਏ ਕਿਹਾ ਕਿ ਡੇਰਾ ਸਿਰਸਾ ਨਾਲ ਜੁੜੀ ਵੀਰਪਾਲ ਕੌਰ ਵਲੋਂ ਬੀਤੇ ਦਿਨੀਂ ਸਿਰਸਾ ਡੇਰੇ ਦੇ ਮੁਖੀ ਦੀ ਤੁਲਨਾ ਗੁਰੂ ਸਾਹਿਬਾਨ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਵੀਰਪਾਲ ਕੌਰ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਕੇ ਉਸ ਖ਼ਿਲਾਫ਼  ਬਣਦੀ ਕਾਰਵਾਈ ਕੀਤੀ ਜਾਵੇ। 

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਅਕਾਲੀ ਦਲ ਦੇ ਇਕ ਵਫ਼ਦ ਵਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਚੰਡੀਗੜ੍ਹ ਦੀ ਐੱਸ. ਐੱਸ. ਪੀ. ਨੂੰ ਮਿਲ ਕੇ ਮੰਗ ਪੱਤਰ ਦਿੰਦਿਆਂ ਵੀਰਪਾਲ ਕੌਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।


author

Gurminder Singh

Content Editor

Related News