ਡੇਰਾਬੱਸੀ 'ਚ ਨੌਜਵਾਨ 'ਤੇ ਗੋਲੀ ਚਲਾਉਣ ਵਾਲੇ ਪੁਲਸ ਮੁਲਾਜ਼ਮ 'ਤੇ ਵੱਡੀ ਕਾਰਵਾਈ, ਦਰਜ ਹੋਈ FIR

Tuesday, Jun 28, 2022 - 01:01 PM (IST)

ਡੇਰਾਬੱਸੀ 'ਚ ਨੌਜਵਾਨ 'ਤੇ ਗੋਲੀ ਚਲਾਉਣ ਵਾਲੇ ਪੁਲਸ ਮੁਲਾਜ਼ਮ 'ਤੇ ਵੱਡੀ ਕਾਰਵਾਈ, ਦਰਜ ਹੋਈ FIR

ਡੇਰਾਬੱਸੀ (ਵੈੱਬ ਡੈਸਕ, ਅਨਿਲ, ਰਮਨਜੀਤ) : ਡੇਰਾਬੱਸੀ 'ਚ ਨਾਕੇ ਦੌਰਾਨ ਇਕ ਨੌਜਵਾਨ 'ਤੇ ਗੋਲੀ ਚਲਾਉਣ ਵਾਲੇ ਮੁਬਾਰਕਪੁਰ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਬਲਵਿੰਦਰ ਸਿੰਘ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਭਾਗ ਵੱਲੋਂ ਇਹ ਕਾਰਵਾਈ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਹੈ। ਇਸ ਘਟਨਾ ਦੌਰਾਨ ਜ਼ਖਮੀ ਹੋਏ ਨੌਜਵਾਨ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਨੂੰ ਹਾਈਕੋਰਟ 'ਚ ਚੁਣੌਤੀ, ਅੱਜ ਹੋਵੇਗੀ ਸੁਣਵਾਈ

ਮੋਹਾਲੀ ਦੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਵੱਲੋਂ ਬਲਵਿੰਦਰ ਸਿੰਘ ਨੂੰ ਸੋਮਵਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਉਸ ਦਾ ਤਬਾਦਲਾ ਪੁਲਸ ਲਾਈਨਜ਼ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਘਟਨਾ ਉਪਰੰਤ ਐੱਸ. ਐੱਸ. ਪੀ. ਨੇ ਤੁਰੰਤ ਘਟਨਾ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਐੱਸ. ਪੀ. ਹੈੱਡਕੁਆਰਟਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਿਤਾ ਸੀ। ਦੱਸਣਯੋਗ ਹੈ ਕਿ ਐਤਵਾਰ ਦੇਰ ਸ਼ਾਮ ਮੁਅੱਤਲ ਕੀਤੇ ਗਏ ਬਲਵਿੰਦਰ ਸਿੰਘ ਨੇ ਮੋਟਰਸਾਈਕਲ 'ਤੇ ਬੈਗ ਲਿਜਾ ਰਹੇ ਨੌਜਵਾਨ ਅਤੇ ਕੁੜੀ ਤੋਂ ਪੁੱਛਗਿੱਛ ਕੀਤੀ ਸੀ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੀ ਭਾਰੀ ਸੁਰੱਖਿਆ ਵਿਚਾਲੇ ਅੰਮ੍ਰਿਤਸਰ ਅਦਾਲਤ 'ਚ ਪੇਸ਼ੀ, 8 ਦਿਨਾਂ ਦੇ ਰਿਮਾਂਡ 'ਤੇ

ਬੈਗ ਦੀ ਤਲਾਸ਼ੀ ਦੌਰਾਨ ਨੌਜਵਾਨ ਅਤੇ ਕੁੜੀ ਦੀ ਪੁਲਸ ਨਾਲ ਬਹਿਸਬਾਜ਼ੀ ਹੋ ਗਈ। ਇਸ ਦੌਰਾਨ ਹੰਗਾਮਾ ਹੋ ਗਿਆ ਅਤੇ ਬਲਵਿੰਦਰ ਸਿੰਘ ਨੇ ਨੌਜਵਾਨ ਦੇ ਪੈਰ 'ਚ ਗੋਲੀ ਮਾਰ ਦਿੱਤੀ। ਜ਼ਖ਼ਮੀ ਨੌਜਵਾਨ ਨੇ ਦੋਸ਼ ਲਾਇਆ ਸੀ ਕਿ ਬੈਗ ਦੀ ਤਲਾਸ਼ੀ ਦੌਰਾਨ ਉਸ ਨਾਲ ਗਾਲੀ-ਗਲੋਚ ਕੀਤਾ ਗਿਆ। ਉਸ ਨੇ ਬਿਆਨ ਦਿੱਤਾ ਸੀ ਕਿ ਗੋਲੀ ਚਲਾਉਣ ਵਾਲਾ ਪੁਲਸ ਮੁਲਾਜ਼ਮ ਨਸ਼ੇ ਦੀ ਹਾਲਤ 'ਚ ਸੀ। ਇਸ ਸਭ ਤੋਂ ਬਾਅਦ ਸਬ ਇੰਸਪੈਕਟਰ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News