ਤਰਨਤਾਰਨ 'ਚ ਚਰਚ ਅੰਦਰ ਹੋਈ ਭੰਨਤੋੜ, CCTV 'ਚ ਕੈਦ ਹੋਈ ਘਟਨਾ

Wednesday, Aug 31, 2022 - 09:31 AM (IST)

ਤਰਨਤਾਰਨ 'ਚ ਚਰਚ ਅੰਦਰ ਹੋਈ ਭੰਨਤੋੜ, CCTV 'ਚ ਕੈਦ ਹੋਈ ਘਟਨਾ

ਤਰਨਤਾਰਨ/ਪੱਟੀ (ਰਮਨ, ਸੌਰਭ, ਸੌਢੀ, ਪਾਠਕ) :  ਜ਼ਿਲ੍ਹੇ ਦੇ ਕਸਬਾ ਪੱਟੀ ਅਧੀਨ ਆਉਂਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਨਾਮੀ ਚਰਚ ਨੂੰ ਬੀਤੀ ਰਾਤ ਕੁੱਝ ਅਣਪਛਾਤੇ ਸ਼ਰਾਰਤੀ ਵਿਅਕਤੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਸ਼ਰਾਰਤੀ ਅਨਸਰਾਂ ਵੱਲੋਂ ਚਰਚ ਨੂੰ ਅੱਗ ਲਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਜ਼ਿਲ੍ਹੇ ਦੇ ਉੱਚ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ 'ਚ ਲੈਂਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਕ ਸਾਲ ਅੰਦਰ 2600 ਲੋਕਾਂ ਨੇ ਕੀਤੀ ਖ਼ੁਦਕੁਸ਼ੀ, NCRB ਨੇ ਜਾਰੀ ਕੀਤਾ ਡਾਟਾ

ਮਿਲੀ ਜਾਣਕਾਰੀ ਬੀਤੀ ਦੇਰ ਰਾਤ ਪਿੰਡ ਠੱਕਰਪੁਰਾ ਵਿਖੇ ਸਥਿਤ ਕੈਥੋਲਿਕ ਚਰਚ 'ਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਮੂਰਤੀਆਂ ਦੀ ਭੰਨ ਤੋੜ ਕਰਦੇ ਹੋਏ ਬੇਅਦਬੀ ਕੀਤੀ ਗਈ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਅੰਦਰ ਖੜ੍ਹੀ ਇਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਇਹ ਸਾਰੀ ਘਟਨਾ ਚਰਚ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੀ SIT ਸਾਹਮਣੇ ਪੇਸ਼ੀ ਅੱਜ, ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਕੀਤੀ ਜਾਵੇਗੀ ਪੁੱਛਗਿੱਛ

ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ 'ਚ ਕਾਫ਼ੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ ਕੈਮਰੇ ਦੀ ਫੁਟੇਜ ਨੂੰ ਕਬਜ਼ੇ 'ਚ ਲੈਂਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰਦੇ ਹੋਏ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News