ਦਾਨ ਸਿੰਘ ਵਾਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਡੇਰਾ ਮੁਖੀ ਸਣੇ ਇਕ ਹੋਰ ਕਾਬੂ
Tuesday, Nov 14, 2023 - 12:34 PM (IST)
ਗੋਨੇਆਣਾ (ਜ.ਬ.)- ਡੇਰਾ ਬਾਬਾ ਭਗਤ ਰਾਮ ਪਿੰਡ ਦਾਨ ਸਿੰਘ ਵਾਲਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਡੇਰਾ ਬਾਬਾ ਭਗਤ ਰਾਮ ਜਿਸ ਦੇ ਬਾਬਾ ਬਖਤੌਰ ਦਾਸ ਮੁਖੀ ਹਨ, ਇਸ ਡੇਰੇ ਵਿਚ 29 ਅਕਤੂਬਰ ਤੋਂ 28 ਨਵੰਬਰ ਤਕ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਚੱਲ ਰਹੀ ਹੈ। ਇਸ ਪ੍ਰੋਗਰਾਮ ਦੌਰਾਨ ਲੋਕਾਂ ਨੇ ਗ੍ਰੰਥੀ ਧਰਮ ਸਿੰਘ ਵਾਸੀ ਮਾਨਾਵਾਲਾ ਜ਼ਿਲ੍ਹਾ ਸੰਗਰੂਰ ਨੇੜੇ ਸ਼ਰਾਬ ਦੀ ਬੋਤਲ ਦੇਖੀ ਅਤੇ ਇਸ ਦੀ ਸੂਚਨਾ ਤਖ਼ਤ ਸ੍ਰੀ ਦਮਦਮਾ ਸਹਿਬ ਤਲਵੰਡੀ ਸਾਬੋ ਦੇ ਪੰਜ ਪਿਆਰਿਆਂ ਨੂੰ ਦਿੱਤੀ।
ਇਹ ਵੀ ਪੜ੍ਹੋ- ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ
ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਪੜਤਾਲ ਦੌਰਾਨ ਦੇਖਿਆ ਕਿ ਉਕਤ ਡੇਰੇ ’ਚ ਸ਼ਰਾਬ ਦੀ ਬੋਤਲ ਅਤੇ ਟਰੰਕ ’ਚ ਗੁਟਕਾ ਸਾਹਿਬ ਦੇ ਨਾਲ ਹੀ ਚੱਪਲਾਂ ਰੱਖੀਆਂ ਹੋਈਆਂ ਮਿਲੀਆਂ। ਇਸ ਸਾਰੀ ਘਟਨਾ ਨੂੰ ਦੇਖ ਕੇ ਲੋਕਾਂ ’ਚ ਗੁੱਸਾ ਭੜਕ ਗਿਆ ਅਤੇ ਉਨ੍ਹਾਂ ਨੇ ਮੌਕੇ ’ਤੇ ਹੀ ਮੁਲਜ਼ਮਾਂ ਦੀ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੀਵਾਲੀ ਮੌਕੇ ਚੱਲੀਆਂ ਤਾਬੜਤੋੜ ਗੋਲ਼ੀਆਂ, 1 ਨੌਜਵਾਨ ਦੀ ਮੌਤ
ਇਸ ਘਟਨਾ ਨੂੰ ਦੇਖਦੇ ਹੋਏ ਥਾਣਾ ਨੇਹੀਆਂ ਵਾਲਾ ਵਿਖੇ ਜਸਵਿੰਦਰ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਦਾਨ ਸਿੰਘ ਵਾਲਾ ਦੇ ਬਿਆਨਾਂ ’ਤੇ ਬਖਤੌਰ ਦਾਸ ਡੇਰਾ ਮੁਖੀ ਦਾਨ ਸਿੰਘ ਵਾਲਾ, ਬਲਤੇਜ ਸਿੰਘ ਉਰਫ਼ ਬਿੱਟੂ ਪੁੱਤਰ ਬਾਬੂ ਰਾਮ (ਸੇਵਦਾਰ) ਵਾਸੀ ਅਬਲੂ ਅਤੇ ਧਰਮ ਸਿੰਘ ਗ੍ਰੰਥੀ ਪਿੰਡ ਮਾਨਾਂਵਾਲਾ ਜ਼ਿਲ੍ਹਾ ਸੰਗਰੂਰ ਵਿਰੁੱਧ ਪੁਲਸ ਸਟੇਸ਼ਨ ਨੇਹੀਆਂ ਵਾਲਾ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ ਸਬੰਧੀ ਬਖਤੌਰ ਦਾਸ ਤੇ ਬਲਤੇਜ ਸਿੰਘ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਜਦ ਕਿ ਧਰਮ ਸਿੰਘ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ- ਦੀਵਾਲੀ ਮੌਕੇ ਘਰ 'ਚ ਪਿਆ ਚੀਕ-ਚਿਹਾੜਾ, ਖੇਡ ਰਹੇ 6 ਸਾਲਾ ਬੱਚੇ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8