ਨੂਰਮਹਿਲ ''ਚ ਗੁਟਕਾ ਸਾਹਿਬ ਦੀ ਬੇਅਦਬੀ, ਵੀਡੀਓ ਬਣਾ ਕੇ ਮਾਂ ਨੂੰ ਭੇਜ ਵਿਅਕਤੀ ਨੇ ਆਖੀ ਇਹ ਗੱਲ

09/14/2023 6:09:51 PM

ਜਲੰਧਰ (ਸੋਨੂੰ)- ਜਲੰਧਰ ਜ਼ਿਲ੍ਹੇ ਦੇ ਨੂਰਮਹਿਲ ਥਾਣੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੁਖਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਮਰਪ੍ਰੀਤ ਨਾਂ ਦੇ ਵਿਅਕਤੀ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ, ਇੰਨਾ ਹੀ ਨਹੀਂ ਸਗੋਂ ਬੇਅਦਬੀ ਕਰਨ ਮਗਰੋਂ ਇਸ ਦੀ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਵੀ ਭੇਜੀ। ਉਕਤ ਵਿਅਕਤੀ ਨੇ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਇਹ ਕਹਿ ਕੇ ਭੇਜੀ ਕਿ ਤੁਸੀਂ ਗੁਟਕਾ ਸਾਹਿਬ ਸਾਹਿਬ ਪੜ੍ਹਦੇ ਸੀ, ਮੈਂ ਇਸ ਨੂੰ ਸਾੜ ਦਿੱਤਾ ਹੈ। ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ-ਪਟਿਆਲਾ ਪੁਲਸ ਦੀ ਗ੍ਰਿਫ਼ਤ 'ਚ ਭਾਰਤੀ ਫ਼ੌਜ ਦਾ ਜਵਾਨ, ਕਾਰਨਾਮਾ ਜਾਣ ਰਹਿ ਜਾਓਗੇ ਹੱਕੇ-ਬੱਕੇ 

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਦਾ ਆਪਣੀ ਮਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਸ ਖ਼ਿਲਾਫ਼ ਧਾਰਾ 295 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਐਕਸ਼ਨ 'ਚ DGP ਗੌਰਵ ਯਾਦਵ, ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਦਿੱਤੇ ਸਖ਼ਤ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri