ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ

Saturday, Jul 13, 2024 - 06:18 PM (IST)

ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ

ਅੰਮ੍ਰਿਤਸਰ(ਦੀਪਕ/ਸਰਬਜੀਤ)-ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ ਸਿੱਖੀ ਜੀਵਨ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਲੋਕ ਗੁਰਬਾਣੀ ਦੀ ਬੇਅਦਬੀ ਕਰ ਕੇ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕਰਨ ਦੀ ਕੋਝੀ ਹਰਕਤ ਕਰਦੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜਦੀ ਹੈ।

ਇਹ ਵੀ ਪੜ੍ਹੋ-  ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜਿਥੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਜ਼ਰੂਰੀ ਨਿਗਰਾਨੀ ਕਰਨ ਲਈ ਆਖਿਆ, ਉਥੇ ਹੀ ਉਤਰਾਖੰਡ ਦੇ ਪੁਲਸ ਪ੍ਰਸ਼ਾਸਨ ਨੂੰ ਜ਼ਿਲ੍ਹਾ ਊਧਮ ਸਿੰਘ ਨਗਰ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਪਾਸੋਂ ਸਖ਼ਤੀ ਨਾਲ ਪੁਛਗਿੱਛ ਕਰਕੇ ਘਟਨਾ ਪਿੱਛੇ ਕੰਮ ਕਰਦੇ ਲੋਕਾਂ ਨੂੰ ਸਾਹਮਣੇ ਲਿਆਉਣ ਲਈ ਵੀ ਕਿਹਾ।

ਇਹ ਵੀ ਪੜ੍ਹੋ-  ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News