ਫਗਵਾੜਾ ’ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਖਿਲਰੇ ਮਿਲੇ ਅੰਗ
Wednesday, Aug 31, 2022 - 06:35 PM (IST)
ਫਗਵਾੜਾ (ਜਲੋਟਾ)- ਫਗਵਾੜਾ ’ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਫਗਵਾੜਾ ਵਿਖੇ ਸਿਟੀ ਥਾਣੇ ਤੋਂ ਸਿਰਫ਼ 300 ਮੀਟਰ ਦੇ ਕਰੀਬ ਦੀ ਦੂਰੀ ’ਤੇ ਪੁਰਾਣੇ ਸਿਵਲ ਹਸਪਤਾਲ ਦੀ ਖੰਡਰ ਬਣੀ ਇਮਾਰਤ ਨੇੜਿਓਂ ਸਵੇਰੇ ਸਫ਼ਾਈ ਕਰਮਚਾਰੀਆਂ ਨੂੰ ਸ੍ਰੀ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲੇ ਹਨ। ਬੇਅਦਬੀ ਦੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੇ ਹੋਸ਼ ਉੱਡ ਗਏ ਅਤੇ ਭਾਰੀ ਪੁਲਸ ਫੋਰਸ ਮੌਕੇ ’ਤੇ ਪਹੁੰਚੀ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਨਸ਼ੇ ਲਈ ਪੈਸੇ ਨਾ ਦੇਣ ’ਤੇ ਨੌਜਵਾਨ ਨੇ ਫੁੱਫੜ ਦਾ ਬੇਰਹਿਮੀ ਨਾਲ ਕੀਤਾ ਕਤਲ
ਉਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸੁਖਦੇਵ ਸਿੰਘ ਅਤੇ ਹੋਰ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਇਸ ਘਟਨਾ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਦੱਸਿਆ ਅਤੇ ਨਾਲ ਹੀ ਪ੍ਰਸ਼ਾਸਨ ਨੂੰ ਸ਼ਨੀਵਾਰ ਤੱਕ ਦਾ ਸਮਾਂ ਦੇ ਕੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਨ ਦਾ ਅਲਟੀਮੇਟ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚੋਂ ਗੈਂਗਸਟਰ ਕਲਚਰ ਖ਼ਤਮ ਕਰਨ ਨੂੰ ਲੈ ਕੇ DGP ਗੌਰਵ ਯਾਦਵ ਨੇ ਪੁਲਸ ਅਧਿਕਾਰੀਆਂ ਨੂੰ ਮੁੜ ਦਿੱਤੇ ਨਿਰਦੇਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ