ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...

Friday, Aug 07, 2026 - 11:11 AM (IST)

ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...

ਬਾਬਾ ਬਕਾਲਾ ਸਾਹਿਬ (ਅਠੌਲਾ)- ਪਿੰਡ ਨਾਨਕਪੁਰਾ (ਨੇੜੇ ਭੋਰਛੀ) ਵਿਖੇ ਇਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਸਿੰਘਾਸਨ ਸਾਹਿਬ ’ਤੇ ਚੜ੍ਹ ਕੇ ਲੇਟਣ ਦੀ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਮੁਲਜ਼ਮ ਨੂੰ ਪਿੰਡ ਦੀਆਂ ਸੰਗਤਾਂ ਨੇ ਮੌਕੇ ’ਤੇ ਕਾਬੂ ਕਰ ਕੇ ਪੁਲਸ ਹਵਾਲੇ ਕੀਤਾ। ਇਸ ਸਬੰਧੀ ਐੱਸ. ਐੱਚ. ਓ. ਮੁਖਤਿਆਰ ਸਿੰਘ ਅਨੁਸਾਰ ਗੁਰਦੀਪ ਸਿੰਘ ਪੁੱਤਰ ਇੰਦਰ ਸਿੰਘ, ਨਵਪ੍ਰੀਤ ਸਿੰਘ ਪੁੱਤਰ ਸਤਵਿੰਦਰ ਸਿੰਘ ਅਤੇ ਰਾਵਲ ਸਿੰਘ ਪੁੱਤਰ ਲਖਬੀਰ ਸਿੰਘ (ਸਾਰੇ ਵਾਸੀ ਭੋਰਛੀ ਰਾਜਪੂਤਾਂ ਪੱਤੀ ਨਾਨਕਪੁਰਾ) ਨੇ ਉਕਤ ਘਟਨਾ ਨੂੰ ਅੰਜਾਮ ਦੇਣ ਵਾਲਾ ਇਕ ਮੋਨਾ ਵਿਅਕਤੀ ਕਾਬੂ ਕਰ ਕੇ ਸਾਡੇ ਹਵਾਲੇ ਕੀਤਾ। ਪੁਲਸ ਨੇ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ

ਇਸ ਮੌਕੇ ਗੁਰਦੁਆਰਾ ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਅਤੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਜੰਡਿਆਲਾ ਗੁਰੂ ਸਮੇਤ ਹੋਰ ਸਿੰਘਾਂ ਦਾ ਵਫ਼ਦ ਗੁਰਦੁਆਰਾ ਸਾਹਿਬ ਪੁੱਜਾ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ- ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ

ਇਸ ਦੌਰਾਨ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਦਾ ਇਕ ਵਫਦ ਜਿਨ੍ਹਾਂ ਵਿਚ ਭਾਈ ਬਲਬੀਰ ਸਿੰਘ ਮੁੱਛਲ ਮੁੱਖ ਸੇਵਾਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਜੰਡਿਆਲਾ ਗੁਰੂ ਹਲਕੇ ਦੇ ਸੇਵਾਦਾਰ ਭਾਈ ਅਮਰੀਕ ਸਿੰਘ ਬਿੱਟਾ, ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ, ਬਾਬਾ ਬਿਬੇਕ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਨਾਨਕਸਰ ਜੰਡਿਆਲਾ ਗੁਰੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜਮਿੰਦਰ ਸਿੰਘ ਸਾਹਬਾ ਭੋਰਛੀ ਸਮੇਤ ਹੋਰ ਸਿੱਖ ਜਥੇਬੰਦੀਆਂ ਨੇਵੀ ਦੋਸ਼ੀ ਨੂੰ ਸਖਤ ਸਜਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News