ਦੇਸ਼ ਭਗਤ ਯੂਨੀਵਰਸਿਟੀ ''ਚ ਹੰਗਾਮਾ! ਵਿਦਿਆਰਥੀਆਂ ਨੇ ਲਾਏ ਵਿਤਕਰੇ ਦੇ ਦੋਸ਼

Tuesday, Mar 17, 2026 - 03:56 PM (IST)

ਦੇਸ਼ ਭਗਤ ਯੂਨੀਵਰਸਿਟੀ ''ਚ ਹੰਗਾਮਾ! ਵਿਦਿਆਰਥੀਆਂ ਨੇ ਲਾਏ ਵਿਤਕਰੇ ਦੇ ਦੋਸ਼

ਮੰਡੀ ਗੋਬਿੰਦਗੜ੍ਹ (ਮਾਗੋ): ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਅੱਜ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਇੱਥੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੌਰਾਨ ਵਿਤਕਰੇ ਤੇ ਬਦਸਲੂਕੀ ਦੇ ਦੋਸ਼ ਲੱਗੇ। ਇਸ ਦੌਰਾਨ ਬੈਂਗਲੁਰੂ ਤੋਂ ਇਲਾਵਾ ਦੇਸ਼ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਏ ਵਿਦਿਆਰਥੀਆਂ ਤੇ ਖਿਡਾਰੀਆਂ ਨੇ ਯੂਨੀਵਰਸਿਟੀ ਦੇ ਗੇਟ ਮੂਹਰੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਖਿਡਾਰੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਸੀ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਜੇਤੂ ਨਹੀਂ ਐਲਾਨਿਆ ਗਿਆ। ਉਨ੍ਹਾਂ ਦਾ ਦੋਸ਼ ਹੈ ਕਿ ਰੈਫ਼ਰੀਆਂ ਨੂੰ ਪ੍ਰਭਾਵਿਤ ਕਰ ਕੇ ਸਕੋਰ ਸ਼ੀਟ ਵਿਚ ਬਦਲਾਅ ਕੀਤਾ ਗਿਆ ਹੈ। 

ਮਾਮਲਾ ਉਸ ਵੇਲੇ ਹੋਰ ਗੰਭੀਰ ਹੋ ਗਿਆ, ਜਦੋਂ ਕਥਿਤ ਤੌਰ 'ਤੇ ਇਕ ਖਿਡਾਰਣ ਦੇ ਨਾਲ ਬਦਸਲੂਕੀ ਅਤੇ ਕੁੱਟਮਾਰ ਦੀ ਗੱਲ ਵੀ ਸਾਹਮਣੇ ਆਈ। ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਏ ਵਿਦਿਆਰਥੀ ਤੇ ਖਿਡਾਰੀ ਇਨਸਾਫ਼ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ  ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਮੁਲਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤ ਖਿਡਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਜ਼ਿੰਮੇਦਾਰ ਅਫ਼ਸਰ ਇਸ ਮਾਮਲੇ 'ਚ ਕੋਈ ਸਪਸ਼ਟ ਜਵਾਬ ਦੇਣ ਲਈ ਸਾਹਮਣੇ ਨਹੀਂ ਆ ਰਹੇ, ਜਿਸ ਨਾਲ ਵਿਦਿਆਰਥੀਆਂ ਵਿਚ  ਰੋਸ ਲਗਾਤਾਰ ਵੱਧਦਾ ਜਾ ਰਿਹਾ ਹੈ। 


author

Anmol Tagra

Content Editor

Related News