ਦੇਸੀ ਗੁੜ ਤਿਆਰ ਕਰ 1.50 ਲੱਖ ਰੁਪਏ ਮਹੀਨਾ ਕਮਾ ਰਿਹੈ ਗੁਰਦਾਸਪੁਰ ਦਾ ਇਹ ਕਿਸਾਨ (ਤਸਵੀਰਾਂ)
Tuesday, Feb 22, 2022 - 03:46 PM (IST)
ਗੁਰਦਾਸਪੁਰ (ਗੁਰਪ੍ਰੀਤ) - ਪੰਜਾਬ ’ਚ ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਵਿਦੇਸ਼ਾਂ ’ਚ ਜਾ ਕੇ ਲੱਖਾਂ ਰੁਪਏ ਕਮਾਉਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਕਈ ਲੋਕ ਅਜਿਹੇ ਵੀ ਹਨ, ਜੋ ਪੰਜਾਬ ’ਚ ਰਹਿ ਕੇ ਹੀ ਚੰਗਾ ਕੰਮ ਕਰਕੇ ਲੱਖਾਂ ਰੁਪਏ ਕਮਾ ਰਹੇ ਹਨ। ਗੁਰਦਾਸਪੁਰ ਦਾ ਕਿਸਾਨ ਸੁਖਵੰਤ ਸਿੰਘ ਆਪਣੇ ਖੇਤਾਂ ਵਿੱਚ ਦੇਸੀ ਗੁੜ ਤਿਆਰ ਕਰਨ ਦਾ ਕੰਮ ਕਰ ਰਿਹਾ ਹੈ, ਜਿਸ ਨਾਲ ਉਸ ਨੂੰ ਮਹੀਨੇ 1.50 ਲੱਖ ਰੁਪਏ ਦੇ ਕਰੀਬ ਦੀ ਕਮਾਈ ਹੋ ਰਹੀ ਹੈ। ਚੰਗੀ ਕਮਾਈ ਹੋਣ ਕਰਕੇ ਉਸ ਨੇ ਵਿਦੇਸ਼ਾਂ ਵਿਚ ਜਾਣ ਦੀ ਥਾਂ ਨੌਜਵਾਨਾਂ ਨੂੰ ਅਜਿਹੇ ਸਹਾਇਕ ਧੰਦਿਆਂ ਨੂੰ ਅਪਨਾਉਣ ਦੀ ਅਪੀਲ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਚੋਣਾਂ ਵਾਲੇ ਦਿਨ ਵੱਡੀ ਵਾਰਦਾਤ: ਨਸ਼ੇੜੀ ਵਿਅਕਤੀ ਨੇ ਪੁਜਾਰੀ ਦਾ ਰਾਡ ਮਾਰ ਕੀਤਾ ਕਤਲ
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਸੁਖਵੰਤ ਸਿੰਘ ਨੇ ਕਿਹਾ ਪਹਿਲਾ ਮੈਂ ਗੰਨੇ ਦੀ ਖੇਤੀ ਕਰਦਾ ਸੀ। ਸਰਕਾਰਾਂ ਦੀਆਂ ਗਲਤ ਨੀਤੀਆਂ ਤੋਂ ਪਰੇਸ਼ਾਨ ਹੋ ਕੇ ਉਸ ਨੇ ਆਪਣੇ ਹੀ ਖੇਤਾਂ ’ਚ ਦੇਸੀ ਗੁੜ ਬਣਾਉਣ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ। ਦੇਸੀ ਗੁੜ ਬਣਾਉਣ ਨਾਲ ਉਸ ਨੂੰ ਕਾਫ਼ੀ ਮੁਨਾਫ਼ਾ ਹੋਣ ਲੱਗਾ। ਕਿਸਾਨ ਸੁਖਵੰਤ ਸਿੰਘ ਨੇ ਦੱਸਿਆ ਕਿ ਹੁਣ ਇਸ ਕੰਮ ਦੇ ਸਦਕਾ ਹੀ ਕਰੀਬ 1.50 ਲੱਖ ਰੁਪਏ ਮਹੀਨਾ ਕਮਾਉਂਦੇ ਹਨ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ
ਕਿਸਾਨ ਸੁਖਵੰਤ ਸਿੰਘ ਨੇ ਦੱਸਿਆ ਕਿ ਬਹੁਤ ਸਾਰੇ ਲੋਕ ਉਨ੍ਹਾਂ ਕੋਲੋ ਗੁੜ ਲੈਣ ਆਉਂਦੇ ਹਨ। ਨੇੜੇ ਦੇ ਲੋਕ ਹੀ ਨਹੀਂ ਸਗੋਂ ਦੂਰ ਰਹਿਣ ਵਾਲੇ ਲੋਕ ਵੀ ਉਨ੍ਹਾਂ ਤੋਂ ਗੂੜ ਲੈਣ ਲਈ ਵਿਸ਼ੇਸ਼ ਤੌਰ ’ਤੇ ਆਉਂਦੇ ਹਨ। ਕਿਸਾਨ ਸੁਖਵੰਤ ਸਿੰਘ ਨੇ ਦੱਸਿਆ ਕਿ ਜਿਹੜੇ ਨੌਜਵਾਨ ਬਾਹਰਲੇ ਦੇਸ਼ਾਂ ਵੱਲ ਜਾਣ ਦੀ ਚਾਹਤ ਰੱਖਦੇ ਹਨ, ਉਹ ਪੰਜਾਬ ’ਚ ਰਹਿ ਕੇ ਵੀ ਕਮਾਈ ਕਰ ਸਕਦੇ ਹਨ। ਨੌਜਵਾਨ ਪੰਜਾਬ ’ਚ ਇਸ ਤਰਾਂ ਦੇ ਸਹਾਇਕ ਧੰਦਿਆਂ ਨਾਲ ਚੰਗਾ ਮੁਨਾਫ਼ਾ ਕਮਾ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪਿੰਡ ਵਣੀਏਕੇ ਵਿਖੇ ਕਾਂਗਰਸੀ ਅਤੇ ਅਕਾਲੀਆਂ ’ਚ ਹੋਈ ਝੜਪ, ਲੱਥੀਆਂ ਪੱਗਾਂ