ਦੀਵਾਲੀ, ਗੁਰਪੁਰਬ ਦੇ ਤਿਉਹਾਰਾਂ ''ਤੇ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ
Saturday, Oct 26, 2024 - 03:34 PM (IST)
ਮਮਦੋਟ (ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ. ਏ. ਐਸ. ਨੇ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਾਕਿਆਂ ਦੀ ਵਿਕਰੀ ਲਈ ਥਾਵਾਂ ਨਿਰਧਾਰਿਤ ਕੀਤੀਆਂ ਹਨ। ਪ੍ਰਾਪਤ ਜਾਣਕਾਰੀ ਅਨੂਸਾਠਰ ਪਟਾਕਾ ਵਿਕਰੇਤਾਵਾਂ ਵੱਲੋਂ ਫਿਰੋਜ਼ਪੁਰ ਸ਼ਹਿਰ ਵਿੱਚ ਪੁੱਡਾ ਪਾਰਕਿੰਗ ਦੀ ਗਰਾਊਂਡ (ਬੈਕ ਸਾਈਡ ਸੈਂਟਰਲ ਜੇਲ੍ਹ) ਨੇੜੇ ਬਾਬਾ ਨਾਮਦੇਵ ਚੌਂਕ, ਫਿਰੋਜ਼ਪੁਰ ਕੈਂਟ ਵਿੱਚ ਓਪਨ ਗਰਾਊਂਡ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ, ਮਮਦੋਟ ਵਿਚ ਬੀ. ਐੱਸ. ਐੱਫ ਗਰਾਊਂਡ ਨੇੜੇ ਪੁਲਸ ਸਟੇਸ਼ਨ ਮਮਦੋਟ, ਮੱਲਾਂਵਾਲਾ ਵਿਚ ਓਪਨ ਗਰਾਊਂਡ ਸ਼੍ਰੀ ਸੁਖਵਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਵਿਖੇ ਓਪਨ ਗਰਾਊਂਡ ਸ਼੍ਰੀ ਗੁਰਦਾਸ ਰਾਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਅਤੇ ਓਪਨ ਗਰਾਊਂਡ ਆਫ ਸ਼੍ਰੀ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿੱਚ ਪਟਾਕੇ ਵੇਚੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ ਸਿਰਫ ਉਸ ਲਾਇਸੈਂਸ ਸ਼ੁਦਾ ਵਿਕਰੇਤਾ ਵੱਲੋਂ ਹੀ ਕੀਤੀ ਜਾ ਸਕਦੀ ਹੈ, ਜਿਸ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਵੱਲੋਂ ਆਰਜ਼ੀ ਲਾਇਸੈਂਸ ਜਾਰੀ ਕੀਤਾ ਗਿਆ ਹੋਵੇ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਲਈ ਚਾਹਵਾਨ ਬਿਨੈਕਾਰ ਦੀਆਂ ਦਰਖ਼ਾਸਤਾਂ ਪ੍ਰਾਪਤ ਕਰਨ ਦਾ ਜੋ ਸਮਾਂ ਨਿਰਧਾਰਿਤ ਕੀਤਾ ਗਿਆ ਸ , ਉਸ ਸਮਾਂ ਸੀਮਾਂ ਦੌਰਾਨ ਵੱਖ-ਵੱਖ ਬਿਨੈਕਾਰਾਂ ਦੀਆਂ ਦਰਖ਼ਾਸਤਾਂ ਪ੍ਰਾਪਤ ਹੋਈਆਂ। ਇਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਚਾਰਨ ਉਪਰੰਤ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕੁੱਲ ਪ੍ਰਾਪਤ ਹੋਈਆਂ 38 ਦਰਖ਼ਾਸਤਾਂ ਵਿਚੋਂ 20 ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ। ਨਿਰਧਾਰਤ ਜਗ੍ਹਾ ਤੋਂ ਇਲਾਵਾ ਹੋਰ ਕਿਸੇ ਜਗ੍ਹਾਂ ਤੇ ਪਟਾਕੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।