ਵਿਦੇਸ਼ ਜਾ ਕੇ 2 ਬੱਚਿਆਂ ਦੇ ਪਿਓ ਨੇ ਚੜ੍ਹਾਇਆ ਚੰਨ੍ਹ, ਜਦ ਖੁੱਲ੍ਹਿਆ ਭੇਤ ਤਾਂ ਪਤਨੀ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

12/31/2023 6:32:20 PM

ਫਗਵਾੜਾ (ਜਲੋਟਾ)-ਪਤੀ ਦੇ ਵਿਦੇਸ਼ ਜਾਣ ਅਤੇ ਉਥੇ ਜਾ ਕੇ ਦੂਸਰਾ ਵਿਆਹ ਕਰਵਾਉਣ ਦੇ ਮਾਮਲੇ 'ਚ ਪੁਲਸ ਵੱਲੋਂ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸ਼ੀਲਾ ਦੇਵੀ ਪਤਨੀ ਜੋਗਿੰਦਰ ਪਾਲ ਵਾਸੀ ਮੁਹੱਲਾ ਗੋਬਿੰਦਪੁਰਾ ਨੇ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਮੁਹੱਲਾ ਬਸੰਤ ਨਗਰ ਫਗਵਾੜਾ ਦੇ ਰਹਿਣ ਵਾਲੇ ਸੰਦੀਪ ਕੁਮਾਰ ਪੁੱਤਰ ਗਿਆਨ ਚੰਦ ਦਾ ਵਿਆਹ ਉਸ ਦੀ ਬੇਟੀ ਸੋਨੀਆ ਨਾਲ 5 ਮਾਰਚ 2014 ਨੂੰ ਹੋਇਆ ਸੀ ਅਤੇ ਉਸ ਦੇ 2 ਬੱਚੇ ਵੀ ਹਨ।

ਮੁਲਜ਼ਮ ਸੰਦੀਪ ਕੁਮਾਰ ਵਿਆਹ ਤੋਂ ਬਾਅਦ ਵਿਦੇਸ਼ (ਮਨੀਲਾ) ਚਲਾ ਗਿਆ ਅਤੇ ਜਦੋਂ ਉਹ ਉਥੋਂ ਵਾਪਸ ਆਇਆ ਤਾਂ ਪਤਾ ਲੱਗਾ ਕਿ ਉਸ ਨੇ ਅਦੀਲੈਂਗਲ ਕੁਮਾਰ ਨਾਂ ਦੀ ਵਿਦੇਸ਼ੀ ਲੜਕੀ ਨਾਲ ਵਿਆਹ ਕਰ ਲਿਆ ਹੈ ਤੇ ਸੰਦੀਪ ਕੁਮਾਰ ਨੇ ਇਹ ਸਭ ਕੁਝ ਆਪਣੀ ਪਤਨੀ ਸੋਨੀਆ ਨੂੰ ਤਲਾਕ ਦਿੱਤੇ ਬਿਨਾਂ ਕੀਤਾ ਹੈ। ਪੁਲਸ ਨੇ ਮੁਲਜ਼ਮ ਪਤੀ ਸੰਦੀਪ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਸੰਦੀਪ ਕੁਮਾਰ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਸੀ। ਪੁਲਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਸੀਤ ਲਹਿਰ ਦਾ ਜ਼ੋਰ, ਧੁੰਦ ਤੇ ਕੰਬਣੀ ਨਾਲ ਹੋਵੇਗਾ ‘ਨਵੇਂ ਸਾਲ ਦਾ ਸਵਾਗਤ’, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

shivani attri

This news is Content Editor shivani attri