ਸੀ. ਐੱਮ. ਦੀ ਚਿੱਠੀ ਦੇ ਬਾਵਜੂਦ ਅਰੁਣਾ ਅਰੋੜਾ ਦਾ ਨਾਂ ਐੱਫ. ਐਂਡ ਸੀ. ਸੀ. ''ਚ ਨਹੀਂ

Sunday, Apr 22, 2018 - 05:40 AM (IST)

ਸੀ. ਐੱਮ. ਦੀ ਚਿੱਠੀ ਦੇ ਬਾਵਜੂਦ ਅਰੁਣਾ ਅਰੋੜਾ ਦਾ ਨਾਂ ਐੱਫ. ਐਂਡ ਸੀ. ਸੀ. ''ਚ ਨਹੀਂ

ਜਲੰਧਰ, (ਖੁਰਾਣਾ)— ਮੇਅਰ ਜਗਦੀਸ਼ ਰਾਜਾ ਨੇ ਬੀਤੇ ਦਿਨ ਨਗਰ ਨਿਗਮ ਦੀ ਐੱਫ. ਐਂਡ ਸੀ. ਸੀ. ਕਮੇਟੀ ਦਾ ਗਠਨ ਕੀਤਾ, ਜਿਸ ਦੇ ਮੈਂਬਰਾਂ ਦੇ ਰੂਪ ਵਿਚ ਕੌਂਸਲਰ ਗਿਆਨ ਚੰਦ ਅਤੇ ਕੌਂਸਲਰ ਗੁਰਵਿੰਦਰ ਬੰਟੀ ਨੂੰ ਸ਼ਾਮਲ ਕੀਤਾ ਗਿਆ। ਇਸ ਕਮੇਟੀ ਦੇ ਗਠਨ ਸਬੰਧੀ ਕਾਂਗਰਸ ਵਿਚ ਤਰ੍ਹਾਂ-ਤਰ੍ਹਾਂ ਦੀ ਚਰਚਾ ਦਾ ਦੌਰ ਸ਼ੁਰੂ ਹੋ ਗਿਆ ਹੈ ਕਿਉਂਕਿ ਪਾਰਟੀ ਖੇਤਰਾਂ ਵਿਚ ਚਰਚਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਚਿੱਠੀ ਆਉਣ ਦੇ ਬਾਵਜੂਦ ਅਰੁਣਾ ਅਰੋੜਾ ਨੂੰ ਐੱਫ. ਐਂਡ ਸੀ. ਸੀ. ਕਮੇਟੀ ਦਾ ਮੈਂਬਰ ਨਹੀਂ ਬਣਾਇਆ ਗਿਆ।
PunjabKesari
ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਜਦੋਂ ਜਲੰਧਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਫੈਸਲਾ ਕਾਂਗਰਸ ਹਾਈਕਮਾਨ ਨੇ ਕੀਤਾ ਸੀ ਤਾਂ ਉਸ ਵੇਲੇ ਇਕ ਪੱਧਰ 'ਤੇ ਸ਼੍ਰੀਮਤੀ ਅਰੁਣਾ ਅਰੋੜਾ ਦਾ ਨਾਂ ਸੀਨੀਅਰ ਡਿਪਟੀ ਮੇਅਰ ਵਜੋਂ ਤਜਵੀਜ਼ ਕੀਤਾ ਗਿਆ ਸੀ ਪਰ ਕੁਝ ਕਾਰਨਾਂ ਕਾਰਨ ਉਨ੍ਹਾਂ ਨੂੰ ਸੀਨੀਅਰ ਡਿਪਟੀ ਮੇਅਰ ਨਹੀਂ ਬਣਾਇਆ ਗਿਆ। ਉਸ ਸਮੇਂ ਪਾਰਟੀ ਹਾਈਕਮਾਨ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦੀ ਜੋ ਸੂਚੀ ਜਾਰੀ ਕੀਤੀ ਸੀ, ਉਸ ਦੇ ਅੰਤ ਵਿਚ ਐੱਫ. ਐਂਡ ਸੀ. ਸੀ. ਮੈਂਬਰ ਦੇ ਰੂਪ ਵਿਚ ਅਰੁਣਾ ਅਰੋੜਾ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਸੀ। ਇਸ ਸੂਚੀ ਵਿਚ ਨਾ ਆਉਣ ਦੇ ਬਾਵਜੂਦ ਉਨ੍ਹਾਂ ਨੂੰ ਮੈਂਬਰ ਨਾ ਬਣਾਇਆ ਜਾਣਾ ਕਈ ਚਰਚਿਆਂ ਨੂੰ ਜਨਮ ਦੇ ਰਿਹਾ ਹੈ। ਸ਼੍ਰੀਮਤੀ ਅਰੁਣਾ ਅਰੋੜਾ ਦੇ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਮਨੋਜ ਅਰੋੜਾ ਨਾਲ ਜਦੋਂ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਗੱਲ ਕੀਤੀ ਜਾਵੇਗੀ।
ਜਦੋਂ ਜਗਦੀਸ਼ ਰਾਜਾ ਕੋਲੋਂ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸ਼੍ਰੀ ਰਾਜਾ ਨੇ ਕਿਹਾ ਕਿ ਇਸ ਮਾਮਲੇ ਵਿਚ ਮੁੱਖ ਮੰਤਰੀ ਨਾਲ ਜ਼ਰੂਰ ਗੱਲ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਜੋ ਕਹਿਣਗੇ, ਉਨ੍ਹਾਂ ਅਨੁਸਾਰ ਹੀ ਕੀਤਾ ਜਾਵੇਗਾ।


Related News