ਨਸ਼ੇ ਵਾਲੇ ਕੈਪਸੂਲਾਂ ਤੇ ਗੋਲੀਆਂ ਸਮੇਤ ਗ੍ਰਿਫਤਾਰ

03/18/2018 1:33:20 AM

ਬਟਾਲਾ,   (ਬੇਰੀ, ਸੈਂਡੀ)-  ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਨਸ਼ੇ ਵਾਲੇ ਕੈਪਸੂਲਾਂ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। 
ਜਾਣਕਾਰੀ ਦਿੰਦਿਆਂ ਏ. ਐੱਸ. ਆਈ . ਜਸਵਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਨਿਰਦੇਸ਼ਾਂ ਅਨੁਸਾਰ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਦੀ ਅਗਵਾਈ 'ਚ ਐੱਸ. ਐੱਚ. ਓ. ਡੇਰਾ ਬਾਬਾ ਨਾਨਕ ਦੀ ਅਗਵਾਈ 'ਚ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਤਲਵੰਡੀ ਰਾਮਾ ਤੋਂ ਬਲਦੇਵ ਰਾਜ ਪੁੱਤਰ ਮੁਲਖ ਰਾਜ ਵਾਸੀ ਤਲਵੰਡੀ ਰਾਮਾ ਨੂੰ 400 ਨਸ਼ੇ ਵਾਲੇ ਕੈਪਸੂਲਾਂ ਅਤੇ 115 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਇਸਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਡੇਰਾ ਬਾਬਾ ਨਾਨਕ 'ਚ ਕੇਸ ਦਰਜ ਕਰ ਦਿੱਤਾ ਹੈ।