ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ

09/15/2017 7:17:30 AM

ਭੁਲੱਥ, (ਰਜਿੰਦਰ)- ਥਾਣਾ ਭੁਲੱਥ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਭੁਲੱਥ ਇੰਸਪੈਕਟਰ ਅਮਰਨਾਥ ਨੇ ਦੱਸਿਆ ਕਿ ਐੱਸ. ਐੱਸ. ਪੀ. ਸੰਦੀਪ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਭੁਲੱਥ ਦੀ ਪੁਲਸ ਪਾਰਟੀ ਨੇ ਬਲਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਭਦਾਸ ਥਾਣਾ ਬੇਗੋਵਾਲ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਵਿਅਕਤੀ ਖਿਲਾਫ ਥਾਣਾ ਭੁਲੱਥ ਵਿਖੇ ਕੇਸ ਦਰਜ ਕੀਤਾ ਗਿਆ। 


Related News