ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ

Friday, Sep 29, 2017 - 02:12 AM (IST)

ਭਗਤਾ ਭਾਈ,   (ਢਿੱਲੋਂ)-  ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਤਹਿਤ ਸੀਨੀਅਰ ਪੁਲਸ ਕਪਤਾਨ ਬਠਿੰਡਾ ਤੇ ਡੀ. ਐੱਸ. ਪੀ. ਫੂਲ ਦੀਆਂ ਹਦਾਇਤਾਂ ਅਨੁਸਾਰ ਥਾਣਾ ਦਿਆਲਪੁਰਾ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਦਿਆਲਪੁਰਾ ਦੇ ਇੰਚਾਰਜ ਏ. ਐੱਸ. ਆਈ. ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਣੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਂਗੜ ਟੀ-ਪੁਆਇੰਟ 'ਤੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1250 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਤੁਰੰਤ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਅ/ਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। 


Related News