ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ

01/19/2018 6:12:34 AM

ਪਟਿਆਲਾ, (ਬਲਜਿੰਦਰ)- ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਐੈੱਸ. ਐੈੱਚ. ਓ. ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 520 ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਸ਼ਹੀਦ ਬਾਬਾ ਦੀਪ ਸਿੰਘ ਨਗਰ ਪਟਿਆਲਾ ਵਜੋਂ ਹੋਈ ਹੈ। 
ਜਾਣਕਾਰੀ ਅਨੁਸਾਰ ਐੈੱਸ. ਆਈ. ਸ਼ਿਵ ਕ੍ਰਿਪਾਲ ਸਿੰਘ ਸਮੇਤ ਪੁਲਸ ਪਾਰਟੀ ਅਰਬਨ ਅਸਟੇਟ ਫੇਸ-1 ਪਟਿਆਲਾ ਵਿਖੇ ਮੌਜੂਦ ਸੀ। ਸ਼ੱਕ ਦੇ ਆਧਾਰ 'ਤੇ ਜਦੋਂ ਉਕਤ ਵਿਅਕਤੀ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ 520 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਉਸ ਖਿਲਾਫ ਐੈੱਨ. ਡੀ. ਪੀ. ਐੈੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। 
ਐੈੱਸ. ਐੈੱਚ. ਓ. ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਨਸ਼ੇ ਵਾਲੀਆਂ ਗੋਲੀਆਂ ਕਿੱਥੋਂ ਲੈ ਕੇ ਆਇਆ ਸੀ ਤੇ ਅੱਗੇ ਕਿੱਥੇ ਸਪਲਾਈ ਕਰਨੀਆਂ ਸੀ।


Related News