ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ
Saturday, Feb 03, 2018 - 02:17 AM (IST)
ਧਾਰੀਵਾਲ, (ਖੋਸਲਾ, ਬਲਬੀਰ)- ਥਾਣਾ ਧਾਰੀਵਾਲ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਏ. ਐੱਸ. ਆਈ. ਪ੍ਰਲ੍ਹਾਦ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਨਹਿਰ ਕੰਢੇ ਗਸ਼ਤ ਕਰ ਰਹੇ ਸਨ ਕਿ ਜਦ ਸਬ-ਤਹਿਸੀਲ ਧਾਰੀਵਾਲ ਨੇੜੇ ਪਹੁੰਚੇ ਤਾਂ ਸ਼ੱਕ ਪੈਣ 'ਤੇ ਇਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਦੀ ਪਛਾਣ ਰੋਹਿਤ ਗਿੱਲ ਪੁੱਤਰ ਡੇਵਿਡ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਵਜੋਂ ਹੋਈ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਲਿਆ।
