ਨਸ਼ੀਲੇ ਪਦਾਰਥ ਸਣੇ ਗ੍ਰਿਫ਼ਤਾਰ
Sunday, Jul 02, 2017 - 12:50 AM (IST)

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 35 ਗ੍ਰਾਮ ਨਸ਼ੀਲੇ ਪਦਾਰਥ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਨੇ ਪਿੰਡ ਸਜਾਵਲਪੁਰ ਦੇ ਮੋੜ ਦੇ ਨਜ਼ਦੀਕ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਗ੍ਰਿਫ਼ਤਾਰ ਨੌਜਵਾਨ ਦੀ ਪਛਾਣ ਦੀਪੂ ਪੁੱਤਰ ਲੇਟ ਬਖ਼ਸ਼ੀ ਰਾਮ ਵਾਸੀ ਪਿੰਡ ਲਗੜੋਆ ਵਜੋਂ ਹੋਈ, ਜਿਸ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।