ਸਮੈਕ ਸਮੇਤ ਗ੍ਰਿਫ਼ਤਾਰ

02/14/2018 5:34:33 AM

ਪਟਿਆਲਾ, (ਬਲਜਿੰਦਰ)- ਥਾਣਾ ਸਨੌਰ ਦੀ ਪੁਲਸ ਨੇ ਐੈੱਸ. ਐੈੱਚ. ਓ. ਰਣਬੀਰ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 5 ਗ੍ਰਾਮ ਸਮੈਕ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦਵਿੰਦਰਪਾਲ ਸਿੰਘ ਵਾਸੀ ਪਿੰਡ ਰਸੂਲਪੁਰ ਸੈਦਾ ਹਾਲ ਨਿਵਾਸੀ ਫਤਿਹਪੁਰ ਚੌਕ ਸਨੌਰ ਵਜੋਂ ਹੋਈ ਹੈ। ਪੁਲਸ ਅਨੁਸਾਰ ਏ. ਐੈੱਸ. ਆਈ. ਮੋਹਨ ਸਿੰਘ ਪੁਲਸ ਪਾਰਟੀ ਸਮੇਤ ਫਤਿਹਪੁਰ ਚੌਕ ਸਨੌਰ ਕੋਲ ਮੌਜੂਦ ਸੀ। ਉਕਤ ਵਿਅਕਤੀ ਨੂੰ ਮੋਟਰਸਾਈਕਲ 'ਤੇ ਆਉਂਦੇ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਚੈੱਕ ਕੀਤਾ ਤਾਂ ਉਸ ਕੋਲੋਂ 5 ਗ੍ਰਾਮ ਸਮੈਕ ਬਰਾਮਦ ਹੋਈ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।


Related News