ਨਸ਼ੇ ਵਾਲੇ ਪਦਾਰਥਾਂ ਸਮੇਤ 3 ਕਾਬੂ, 2 ਫਰਾਰ
Tuesday, Mar 06, 2018 - 12:32 AM (IST)
ਮੋਗਾ, (ਆਜ਼ਾਦ)- ਪੁਲਸ ਨੇ ਨਸ਼ੇ ਵਾਲੇ ਪਾਊਡਰ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਦੋ ਵਿਅਕਤੀ ਕਾਬੂ ਨਹੀਂ ਆ ਸਕੇ। ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪਿੰਡ ਘੱਲ ਕਲਾਂ ਕੋਲ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਆਤਮਾ ਸਿੰਘ ਉਰਫ ਸੀਰਾ ਨਿਵਾਸੀ ਪਿੰਡ ਰੱਤੀਆਂ ਨੂੰ ਕਾਬੂ ਕਰ ਕੇ ਉਸ ਕੋਲੋਂ 1005 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।
ਸੀ. ਆਈ. ਏ. ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਜਦੋਂ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਪੁਲਸ ਪਾਰਟੀ ਸਮੇਤ ਚੜਿੱਕ ਰੋਡ ਮੋਗਾ ਕੋਲ ਜਾ ਰਹੇ ਸਨ ਤਾਂ ਸੁਖਵਿੰਦਰ ਸਿੰਘ ਸੁੱਖਾ ਨਿਵਾਸੀ ਪਿੰਡ ਸਿੰਘਾਂਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 140 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਇੰਦਰਾ ਪੁਰੀ ਕਾਲੋਨੀ ਕੋਲ ਗਸ਼ਤ ਕਰ ਰਹੇ ਸਨ ਤਾਂ ਪੁਲਸ ਪਾਰਟੀ ਨੇ ਸੂਰਜ ਕੁਮਾਰ ਨਿਵਾਸੀ ਆਰੀਆ ਬਸਤੀ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 150 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ। ਪੁੱਛਗਿੱਛ ਦੇ ਬਾਅਦ ਉਕਤ ਮਾਮਲੇ 'ਚ ਵਿਜੇ ਕੁਮਾਰ ਅਤੇ ਮਟਵਾਲ ਨਿਵਾਸੀ ਗੁਰੂ ਰਾਮਦਾਸ ਨਗਰ ਮੋਗਾ ਨੂੰ ਨਾਮਜ਼ਦ ਕੀਤਾ ਗਿਆ, ਜੋ ਕਾਬੂ ਨਹੀਂ ਸੀ ਆ ਸਕੇ। ਸਾਰੇ ਦੋਸ਼ੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।
