ਦਵਿੰਦਰ ਬੰਬੀਹਾ ਗਰੁੱਪ ਨੇ ਲਈ ਬਿਸ਼ਨੋਈ ਦੇ ਕਤਲ ਦੀ ਜ਼ਿੰਮੇਵਾਰੀ, ਲਾਰੈਂਸ, ਜੱਗੂ ਤੇ ਗੋਲਡੀ ਬਰਾੜ ਨੂੰ ਦਿੱਤੀ ਧਮਕੀ
Tuesday, Sep 20, 2022 - 06:32 PM (IST)
ਚੰਡੀਗੜ੍ਹ : ਰਾਜਸਥਾਨ ਦੇ ਨਾਗੌਰ ਵਿਚ ਸੋਮਵਾਰ ਨੂੰ ਦਿਨ ਦਿਹਾੜੇ ਪੇਸ਼ੀ ’ਤੇ ਆਏ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹਮਲੇ ਵਿਚ ਸੰਦੀਪ ਨੂੰ 9 ਗੋਲੀਆਂ ਲੱਗੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਇਸ ਵਾਰਦਾਤ ਵਿਚ ਉਸ ਦੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ। ਹੁਣ ਸੰਦੀਪ ਨੂੰ ਮਾਰਨ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਬੰਬੀਹਾ ਗੈਂਗ ਨੇ ਲਈ ਹੈ। ਸੁਲਤਾਨ ਦਵਿੰਦਰ ਬੰਬੀਹਾ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਪਾਈ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਸੰਦੀਪ ਬਿਸ਼ਨੋਈ ਦਾ ਜਿਹੜਾ ਕੰਮ ਹੋਇਆ ਹੈ, ਉਹ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ। ਅੱਗੇ ਆਉਣ ਵਾਲੇ ਸਮੇਂ ਵਿਚ ਲਾਰੈਂਸ, ਜੱਗੂ ਅਤੇ ਗੋਲਡੀ ਬਰਾੜ ਦਾ ਵੀ ਹੋਵੇਗਾ ਪੱਕਾ। ਦੇਖਦੇ ਰਹੋ ਅਤੇ ਇੰਤਜ਼ਾਰ ਕਰੋ।
ਇਹ ਵੀ ਪੜ੍ਹੋ : ਪਿੰਡ ਢੁੱਡੀਕੇ ਦੇ ਸ਼ਮਸ਼ਾਨ ਘਾਟ ’ਚ ਸਸਕਾਰ ਮੌਕੇ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
ਇਥੇ ਇਹ ਵੀ ਦੱਸਣਯੋਗ ਹੈ ਕਿ ਲਾਰੈਂਸ ਅਤੇ ਜੱਗੂ ਦੋਵੇਂ ਪੰਜਾਬ ਪੁਲਸ ਦੀ ਗ੍ਰਿਫਤ ਵਿਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ ਵਿਚ ਲੁੱਕ ਕੇ ਬੈਠਾ ਹੈ। ਪਹਿਲਾਂ ਹੀ ਬੰਬੀਹਾ ਗੈਂਗ ਕਹਿ ਚੁੱਕਾ ਹੈ ਕਿ ਸਿੱਧੂ ਮੂਸੇਵਾਲਾ ਦਾ ਨਾਮ ਉਨ੍ਹਾਂ ਦੇ ਗੈਂਗ ਨਾਲ ਜ਼ਬਰਨ ਜੋੜਿਆ ਗਿਆ ਹੈ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕਰ ਦਿੱਤਾ। ਜੇ ਹੁਣ ਨਾਮ ਜੁੜ ਹੀ ਗਿਆ ਹੈ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲੈਣਗੇ। ਇਸ ਦੇ ਨਾਲ ਹੀ ਪੰਜਾਬ ਵਿਚ ਫਿਰ ਵੱਡੀ ਗੈਂਗਵਾਰ ਹੋਣ ਦਾ ਖਦਸ਼ਾ ਹੋਰ ਵੱਧ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪੰਜਾਬ ਪੁਲਸ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ ਹੈ।
ਇਹ ਵੀ ਪੜ੍ਹੋ : ਕਈ ਵਾਰ ਵਰਜਣ ’ਤੇ ਵੀ ਜਦੋਂ ਨਾ ਹਟਿਆ ਭਰਾ ਤਾਂ ਭੈਣ ਨੇ ਵੱਡਾ ਜਿਗਰਾ ਕਰਕੇ ਖੋਲ੍ਹ ਦਿੱਤੀ ਸ਼ਰਮਨਾਕ ਕਰਤੂਤ
ਸੋਮਵਾਰ ਹੋਇਆ ਸੀ ਬਿਸ਼ਨੋਈ ਦਾ ਕਤਲ
ਅਜਮੇਰ ਡਵੀਜ਼ਨ ਦੇ ਨਾਗੌਰ ਜ਼ਿਲ੍ਹਾ ਹੈੱਡਕੁਆਰਟਰ ’ਚ ਅਦਾਲਤ ਦੇ ਬਾਹਰ ਦਿਨ ਦਿਹਾੜੇ ਗੈਂਗਸਟਰ ਸੰਦੀਪ ਸ਼ੈਟੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਥੇ ਹੀ ਬਸ ਨਹੀਂ ਸ਼ੂਟਰ ਲਾਸ਼ ਵੀ ਸਕਾਰਪੀਓ ’ਚ ਪਾ ਕੇ ਆਪਣੇ ਨਾਲ ਲੈ ਗਏ। ਸੂਚਨਾ ਮਿਲਦੇ ਹੀ ਅਦਾਲਤ ਦੇ ਬਾਹਰ ਹਫੜਾ-ਦਫੜੀ ਮਚ ਗਈ ਅਤੇ ਵੱਡੀ ਗਿਣਤੀ ’ਚ ਲੋਕ ਉਥੇ ਪਹੁੰਚ ਗਏ। ਸੂਚਨਾ ਮਿਲਣ ’ਤੇ ਐੱਸ. ਪੀ. ਰਾਮਾਮੂਰਤੀ ਜੋਸ਼ੀ ਅਤੇ ਏ. ਐੱਸ. ਪੀ. ਰਾਜੇਸ਼ ਮੀਨਾ ਸਮੇਤ ਹੋਰ ਅਧਿਕਾਰੀ ਵੀ ਉਥੇ ਪਹੁੰਚ ਗਏ ਅਤੇ ਮਾਮਲੇ ਦੀ ਜਾਣਕਾਰੀ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੰਦੀਪ ਸ਼ੈਟੀ ਹਰਿਆਣਾ ਨਿਵਾਸੀ ਬਦਨਾਮ ਗੈਂਗਸਟਰ ਦੇ ਨਾਲ ਸੁਪਾਰੀ ਕਿੱਲਰ ਵੀ ਸੀ। ਸੰਦੀਪ ਸ਼ੈਟੀ ਅਦਾਲਤ ’ਚ ਪੇਸ਼ੀ ਲਈ ਆਇਆ ਸੀ। ਪੇਸ਼ੀ ਤੋਂ ਵਾਪਸੀ ਦੌਰਾਨ ਉਸ ’ਤੇ 8 ਤੋਂ 10 ਗੋਲੀਆਂ ਚਲਾਈਆਂ ਗਈਆਂ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਕ ਸ਼ੂਟਰ ਕਾਲੇ ਰੰਗ ਦੀਆਂ ਦੋ ਸਕਾਰਪੀਓ ਗੱਡੀਆਂ ’ਚ ਆਏ ਸਨ, ਜੋ ਸ਼ੈਟੀ ਦੀ ਲਾਸ਼ ਨੂੰ ਸਕਾਰਪੀਓ ’ਚ ਪਾ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਪੁੱਤ ਨੂੰ ਵਿਦੇਸ਼ ਭੇਜਣ ਦਾ ਸੁਫ਼ਨਾ ਰਹਿ ਗਿਆ ਅਧੂਰਾ, ਏਜੰਟਾਂ ਦੇ ਜਾਲ ’ਚ ਫਸ ਠੱਗਿਆ ਗਿਆ ਥਾਣੇਦਾਰ