ਧਨੇਰ ਦੀ ਸਜ਼ਾ ਮੁਆਫ਼ੀ ਅਤੇ ਦਵਿੰਦਰਪਾਲ ਭੁੱਲਰ ਦੀ ਰਿਹਾਈ ਦਾ ਰਸਤਾ ਸਾਫ਼

Thursday, Nov 14, 2019 - 01:37 PM (IST)

ਧਨੇਰ ਦੀ ਸਜ਼ਾ ਮੁਆਫ਼ੀ ਅਤੇ ਦਵਿੰਦਰਪਾਲ ਭੁੱਲਰ ਦੀ ਰਿਹਾਈ ਦਾ ਰਸਤਾ ਸਾਫ਼

ਚੰਡੀਗੜ੍ਹ (ਭੁੱਲਰ) : ਕਿਰਨਜੀਤ ਅਗਵਾ ਅਤੇ ਹੱਤਿਆਕਾਂਡ ਇਨਸਾਫ ਕਮੇਟੀ ਨਾਲ ਸਬੰਧਿਤ ਪੰਜਾਬ ਦੇ ਕਿਸਾਨ ਨੇਤਾ ਮਨਜੀਤ ਸਿੰਘ ਧਨੇਰ ਅਤੇ ਦਿੱਲੀ ਬੰਬ ਧਮਾਕੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਧਨੇਰ ਦੀ ਉਮਰਕੈਦ ਦੀ ਸਜ਼ਾ ਮੁਆਫ਼ ਕਰਨ ਸਬੰਧੀ ਪੰਜਾਬ ਸਰਕਾਰ ਦੀ ਸਿਫਾਰਸ਼ ਨੂੰ ਮਨਜ਼ੂਰ ਕਰਦਿਆਂ ਫਾਈਲ ਕਲੀਅਰ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਕ ਵਾਰ ਸਜ਼ਾ ਮੁਆਫ਼ ਹੋਣ ਉਪਰੰਤ ਸੁਪਰੀਮ ਕੋਰਟ ਵਲੋਂ ਸਜ਼ਾ ਨੂੰ ਬਹਾਲ ਰੱਖੇ ਜਾਣ ਤੋਂ ਬਾਅਦ ਪਿਛਲੇ ਸਮੇਂ 'ਚ ਧਨੇਰ ਨੂੰ ਜੇਲ 'ਚ ਭੇਜਿਆ ਗਿਆ ਹੈ ਅਤੇ ਉਹ ਇਸ ਸਮੇਂ ਬਰਨਾਲਾ ਜੇਲ 'ਚ ਬੰਦ ਹੈ। ਜੇਲ ਦੇ ਨਜ਼ਦੀਕ ਕਾਫ਼ੀ ਦਿਨਾਂ ਤੋਂ ਕਿਸਾਨ ਅਤੇ ਵਿਅਕਤੀ ਸੰਗਠਨਾਂ ਵਲੋਂ ਉਨ੍ਹਾਂ ਦੀ ਸਜ਼ਾ ਮੁਆਫ਼ੀ ਅਤੇ ਰਿਹਾਈ ਲਈ ਅੰਦੋਲਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਬੀਤੇ ਸਮੇਂ 'ਚ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਜਾਰੀ ਕੀਤੀ ਗਈ 4 ਸਿੱਖ ਕੈਦੀਆਂ ਦੀ ਸੂਚੀ 'ਚ ਦਵਿੰਦਰਪਾਲ ਭੁੱਲਰ ਦਾ ਨਾਂ ਵੀ ਸ਼ਾਮਲ ਹੈ। ਕਾਨੂੰਨੀ ਉਪਚਾਰਕਤਾਵਾਂ ਪੂਰੀਆਂ ਕਰਨ ਤੋਂ ਬਾਅਦ ਧਨੇਰ ਅਤੇ ਦਵਿੰਦਰਪਾਲ ਦੀ ਆਉਣ ਵਾਲੇ ਦਿਨਾਂ 'ਚ ਰਿਹਾਈ ਹੋ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਵੀ 8 ਕੈਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ, ਜਿਨ੍ਹਾਂ 'ਚੋਂ 3 ਕੈਦੀ ਪਟਿਆਲਾ ਜੇਲ 'ਚ ਬੰਦ ਹਨ।


author

Anuradha

Content Editor

Related News