ਪ੍ਰੋ. ਦਵਿੰਦਰਪਾਲ ਭੁੱਲਰ ਵੱਲੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ

Tuesday, May 31, 2022 - 04:20 PM (IST)

ਪ੍ਰੋ. ਦਵਿੰਦਰਪਾਲ ਭੁੱਲਰ ਵੱਲੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ

ਚੰਡੀਗੜ੍ਹ (ਰਮਨਜੀਤ) : ਸਾਲ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਭੁੱਲਰ ਵੱਲੋਂ ਸਮੇਂ ਤੋਂ ਪਹਿਲਾਂ (ਪ੍ਰੀ-ਮੈਚਿਓਰ) ਰਿਹਾਈ ਦੀ ਮੰਗ ਕੀਤੀ ਗਈ ਹੈ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਹਾਈਕੋਰਟ ਨੇ ਅੰਮ੍ਰਿਤਸਰ ਜੇਲ੍ਹ ਸੁਪਰੀਡੈਂਟ, ਡੀ. ਜੀ. ਪੀ. ਜੇਲ੍ਹ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ : ਬਿੰਦਰਖੀਆ ਤੋਂ ਬਾਅਦ 'ਮੂਸੇਵਾਲਾ' ਨੂੰ ਵੀ ਪਹਿਲਾਂ ਹੋ ਗਿਆ ਸੀ ਆਖ਼ਰੀ ਸਮੇਂ ਦਾ ਅੰਦਾਜ਼ਾ

ਪਟੀਸ਼ਨ ਕਰਤਾ ਨੇ ਦੱਸਿਆ ਕਿ ਉਹ ਪਿਛਲੇ 27 ਸਾਲਾਂ ਤੋਂ ਜੇਲ੍ਹ 'ਚ ਹੈ ਅਤੇ ਦਿੱਲੀ ਜੇਲ੍ਹ ਮੈਨੁਅਲ ਮੁਤਾਬਕ ਸਮੇਂ ਤੋਂ ਪਹਿਲਾਂ ਰਿਹਾਈ ਲਈ ਬਿਨਾ ਕਿਸੇ ਛੋਟ ਦੇ 14 ਸਾਲ ਜੇਲ੍ਹ 'ਚ ਰਹਿਣਾ ਜ਼ਰੂਰੀ ਹੈ ਅਤੇ ਛੋਟ ਦੇ ਨਾਲ 20 ਸਾਲ ਜੇਲ੍ਹ 'ਚ ਰਹਿਣਾ ਜ਼ਰੂਰੀ ਹੈ। ਪਟੀਸ਼ਨ ਕਰਤਾ ਨੇ ਕਿਹਾ ਕਿ ਉਹ ਤਾਂ ਇਸ ਤੈਅ ਮਿਆਦ ਤੋਂ ਕਿਤੇ ਜ਼ਿਆਦਾ ਸਮਾਂ ਜੇਲ੍ਹ 'ਚ ਮੌਜੂਦ ਹੈ ਪਰ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਘਰ ਬਾਹਰ ਖੜ੍ਹੇ ਫੈਨਜ਼ ਨੂੰ ਚੜ੍ਹਿਆ ਗੁੱਸਾ, ਰੋਂਦਿਆਂ ਨੇ ਕਹੀਆਂ ਇਹ ਗੱਲਾਂ

ਇਸ ਦੇ ਨਾਲ ਹੀ ਉਸ ਨੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਹਿਰਾਸਤ ਤੋਂ ਛੁਡਾਉਣ ਲਈ ਉਚਿਤ ਹੁਕਮ ਜਾਰੀ ਕੀਤੇ ਜਾਣ ਕਿਉਂਕਿ ਉਹ ਨਿਯਮਾਂ ਤਹਿਤ ਸਮਾਂ ਤੋਂ ਪਹਿਲਾਂ ਰਿਹਾਈ ਦੀ ਹੱਕਦਾਰ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News