ਟਿਕਟ ਮਿਲਣ ''ਤੇ ਦਵਿੰਦਰ ਸਿੰਘ ਘੁੰਮਣ ਨੇ ਕੀਤਾ ਪਾਰਟੀ ਦਾ ਧੰਨਵਾਦ
Sunday, Feb 11, 2018 - 09:48 PM (IST)

ਲੁਧਿਆਣਾ : ਲੁਧਿਆਣਾ ਵਿਚ 24 ਫਰਵਰੀ ਨੂੰ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਵਿਚ ਵਾਰਡ ਨੰਬਰ 77 ਤੋਂ ਭਾਜਪਾ ਉਮੀਦਵਾਰ ਦਵਿੰਦਰ ਸਿੰਘ ਘੁੰਮਣ ਨੇ ਟਿਕਟ ਮਿਲਣ 'ਤੇ ਪਾਰਟੀ ਹਾਈਕਮਾਨ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਹੈ। ਦਵਿੰਦਰ ਸਿੰਘ ਘੁੰਮਣ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਪਾਰਟੀ ਵਲੋਂ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟਾਉਂਦੇ ਹੋਏ ਟਿਕਟ ਦਿੱਤੀ ਗਈ ਹੈ, ਉਸ ਤਰ੍ਹਾਂ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ। ਗੱਲਬਾਤ ਕਰਦੇ ਹੋਏ ਦਵਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਵਾਰਡ ਦੀ ਜਨਤਾ ਉਨ੍ਹਾਂ ਦੇ ਨਾਲ ਹੈ ਅਤੇ ਉਹ ਪਾਰਟੀ ਅਤੇ ਜਨਤਾ ਦੀਆਂ ਉਮੀਦਾਂ 'ਤੇ ਖਰ੍ਹਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ।