ਹੋਲੇ-ਮਹੱਲੇ ਦੌਰਾਨ ਵਾਪਰੀ ਵੱਡੀ ਘਟਨਾ, ਸਰੋਵਰ 'ਚ ਡੁੱਬਣ ਕਾਰਨ ਸ਼ਰਧਾਲੂ ਦੀ ਮੌਤ

Sunday, Mar 20, 2022 - 04:00 PM (IST)

ਹੋਲੇ-ਮਹੱਲੇ ਦੌਰਾਨ ਵਾਪਰੀ ਵੱਡੀ ਘਟਨਾ, ਸਰੋਵਰ 'ਚ ਡੁੱਬਣ ਕਾਰਨ ਸ਼ਰਧਾਲੂ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ-ਮਹੱਲਾ ਦੌਰਾਨ ਬੀਤੀ ਦੇਰ ਸ਼ਾਮ ਗੁ. ਸ੍ਰੀ ਸ਼ਹੀਦੀ ਬਾਗ ਦੇ ਸਰੋਵਰ ’ਚ ਨਹਾਉਂਦੇ ਸਮੇਂ ਇਕ ਸ਼ਰਧਾਲੂ ਦੀ ਡੁੱਬ ਜਾਣ ਕਾਰਨ ਮੌਤ ਹੋ ਗਈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਸਰਧਾਲੂ ਕਮਲਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਨਿਵਾਸੀ ਪਿੰਡ ਕੀਤੋਂ ਹਰੀ ਕੇ ਪੱਤਣ ਜ਼ਿਲ੍ਹਾ ਤਰਨਤਾਰਨ ਗੁ. ਸ੍ਰੀ ਸ਼ਹੀਦੀ ਬਾਗ ਦੇ ਸਰੋਵਰ ’ਚ ਨਹਾ ਰਿਹਾ ਸੀ ਕਿ ਅਚਾਨਕ ਡੂੰਘੇ ਪਾਣੀ ’ਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵੱਲੋਂ ਬਾਹਰ ਕੱਢ ਕੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕਮਲਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

shivani attri

Content Editor

Related News