ਮਾਮਲਾ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦਾ, ਸ਼ਰਧਾਲੂ ਕੁੜੀ ਨੇ ਮੁਆਫ਼ੀ ਮੰਗਦਿਆਂ ਕਹੀ ਇਹ ਗੱਲ

04/19/2023 9:59:41 PM

ਅੰਮ੍ਰਿਤਸਰ : ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਈ ਕੁੜੀ ਨੂੰ ਇਕ ਸੇਵਾਦਾਰ ਵੱਲੋਂ ਰੋਕਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਕੁੜੀ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਆਈ ਸੀ ਪਰ ਉਸ ਨੂੰ ਦਰਸ਼ਨੀ ਡਿਓਢੀ ਮੂਹਰੇ ਰੋਕ ਲਿਆ ਗਿਆ ਸੀ। ਕਿਹਾ ਜਾ ਰਿਹਾ ਸੀ ਕਿ ਕੁੜੀ ਨੇ ਚਿਹਰੇ 'ਤੇ ਤਿਰੰਗਾ ਬਣਾਇਆ ਹੋਇਆ ਸੀ, ਜਿਸ ਨੂੰ ਵੇਖ ਕੇ ਇਕ ਸੇਵਾਦਾਰ ਨੇ ਉਸ ਨੂੰ ਅੰਦਰ ਜਾਣ ਤੋਂ ਰੋਕਿਆ ਸੀ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਹੁਣ ਇਸ ਸਾਬਕਾ ਡਿਪਟੀ ਡਾਇਰੈਕਟਰ ਤੇ ਉਸ ਦੀ ਪਤਨੀ ਖ਼ਿਲਾਫ਼ ਕੀਤਾ ਕੇਸ ਦਰਜ

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਉਕਤ ਸ਼ਰਧਾਲੂ ਕੁੜੀ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਕਰਦਿਆਂ ਕਿਹਾ ਸੀ ਕਿ ਸ਼ਰਧਾਲੂ ਕੁੜੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪਹਿਰੇਦਾਰ ਵਿਚਾਲੇ ਹੋਈ ਗੱਲਬਾਤ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਮਹਿਜ਼ ਇਕ ਘਟਨਾ ਨੂੰ ਲੈ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਅਤੇ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਮਨਘੜਤ ਅਤੇ ਬੇਬੁਨਿਆਦ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ।

ਇਸ ਮਾਮਲੇ 'ਚ ਹੁਣ ਉਕਤ ਸ਼ਰਧਾਲੂ ਲੜਕੀ ਨੇ ਆਪਣਾ ਪੱਖ ਰੱਖਿਆ ਹੈ। ਉਸ ਨੇ ਇਕ ਵੀਡੀਓ ਰਾਹੀਂ ਕਿਹਾ ਕਿ ਮੇਰੇ ਵੱਲੋਂ ਜੇਕਰ ਕੋਈ ਗਲਤੀ ਹੋਈ ਹੋਵੇ ਜਾਂ ਕੋਈ ਗਲਤ ਸ਼ਬਦ ਕਿਹਾ ਗਿਆ ਹੋਵੇ, ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਮੁਆਫੀ ਮੰਗਦੀ ਹਾਂ। ਲੜਕੀ ਨੇ ਕਿਹਾ ਕਿ ਮੈਂ ਇੰਨੀ ਵੱਡੀ ਨਹੀਂ ਹਾਂ ਕਿ ਕੋਈ ਮੇਰੇ ਕੋਈ ਕੋਲੋਂ ਮੁਆਫੀ ਮੰਗੇ, ਜੇਕਰ ਮੇਰੇ ਕੋਲੋਂ ਕੋਈ ਗਲਤੀ ਹੋ ਗਈ ਹੋਵੇ ਤਾਂ ਮੈਂ ਸਾਰਿਆਂ ਤੋਂ ਮੁਆਫੀ ਮੰਗਦੀ ਹਾਂ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh