ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਗਈ ਸ਼ਰਧਾਲੂ ਔਰਤ ਦੀ ਸੜਕ ਹਾਦਸੇ ’ਚ ਮੌਤ

Friday, Jun 16, 2023 - 09:35 PM (IST)

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਗਈ ਸ਼ਰਧਾਲੂ ਔਰਤ ਦੀ ਸੜਕ ਹਾਦਸੇ ’ਚ ਮੌਤ

ਚੌਕ ਮਹਿਤਾ (ਕੈਪਟਨ)-ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਈ ਮਾਤਾ ਬਲਬੀਰ ਕੌਰ ਵਾਸੀ ਗੱਗੜਭਾਣਾ, ਤਹਿ. ਬਾਬਾ ਬਕਾਲਾ ਸਾਹਿਬ, ਜ਼ਿਲਾ ਅੰਮ੍ਰਿਤਸਰ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 5 ਜੂਨ ਨੂੰ ਜ਼ਿਲ੍ਹਾ ਗੁਰਦਾਸਪੁਰ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਇਕ ਪੈਦਲ ਯਾਤਰਾ ਰਵਾਨਾ ਹੋਈ ਸੀ, ਜੋ 6 ਜੂਨ ਨੂੰ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜੀ ਅਤੇ ਮੇਰੇ ਮਾਤਾ ਬਲਬੀਰ ਕੌਰ ਵੀ ਇਸ ਯਾਤਰਾ ’ਚ ਸ਼ਾਮਲ ਹੋ ਗਏ।

ਇਹ ਖ਼ਬਰ ਵੀ ਪੜ੍ਹੋ : ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ 

ਉਨ੍ਹਾਂ ਦੱਸਿਆ ਕਿ ਜਦੋਂ ਇਹ ਯਾਤਰਾ ਸ੍ਰੀ ਪਾਉਂਟਾ ਸਾਹਿਬ ਦੇ ਨਜ਼ਦੀਕ ਪੁੱਜੀ ਤਾਂ ਉਥੇ ਸੜਕ ਹਾਦਸੇ ਵਿੱਚ ਮੇਰੇ ਮਾਤਾ ਜੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇੱਟਾਂ ਨਾਲ ਲੱਦੇ ਇਕ ਟਰੱਕ ਦੇ ਬੇਕਾਬੂ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਮਨਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਉਥੋਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਜਦੋਂ ਇਸ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਤਾਂ ਸਾਡੇ ਪਰਿਵਾਰਕ ਮੈਂਬਰ ਉਸੇ ਵਕਤ ਉਥੇ ਪਹੁੰਚਣ ਲਈ ਰਵਾਨਾ ਹੋ ਗਏ।

ਇਹ ਖ਼ਬਰ ਵੀ ਪੜ੍ਹੋ : ਮਾਮੂਲੀ ਝਗੜੇ ਮਗਰੋਂ ਸਾਧੂ ਨੇ ਖੂੰਡਾ ਮਾਰ ਕੇ ਸਾਥੀ ਨੂੰ ਉਤਾਰਿਆ ਮੌਤ ਦੇ ਘਾਟ (ਵੀਡੀਓ)

 


author

Manoj

Content Editor

Related News