ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ''ਤੇ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ

Sunday, May 11, 2025 - 11:18 AM (IST)

ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ''ਤੇ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈਆਂ ਨਤਮਸਤਕ

ਅੰਮ੍ਰਿਤਸਰ- ਅੰਮ੍ਰਿਤਸਰ ਅੱਜ ਸਿੱਖਾਂ ਦੇ ਤੀਜੇ ਪਾਤਸ਼ਾਹ ਗੁਰੂ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰੇ ਤੋਂ ਗੁਰੂ ਘਰ 'ਚ ਨਤਮਸਤਕ ਹੋਣ ਲਈ ਸੰਗਤਾਂ ਪੁੱਜ ਰਹੀਆਂ ਹਨ, ਉੱਥੇ ਹੀ ਆਈਆਂ ਹੋਈਆਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ  ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

PunjabKesari

PunjabKesari

ਇਹ ਵੀ ਪੜ੍ਹੋ-  ਲੰਘੀ ਰਾਤ ਫਿਰ ਪਾਕਿ ਵੱਲੋਂ ਤਰਨਤਾਰਨ 'ਚ ਛੱਡੇ ਗਏ ਡਰੋਨਜ਼, ਲੋਕ ਡਰ ਦੇ ਸਾਏ ਹੇਠ ਕੱਟ ਰਹੇ ਰਾਤਾਂ

ਇਸ ਮੌਕੇ ਗੱਲਬਾਤ ਕਰਦੇ ਹੋਏ  ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਗਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ  ਜਾਤੀ-ਪ੍ਰਥਾ, ਛੂਤ-ਛਾਤ ਜਿਹੀਆਂ ਕੁਰੀਤੀਆਂ ਦਾ ਸੁਧਾਰ ਕੀਤਾ । ਉਨ੍ਹਾਂ ਕਿਹਾ ਅੱਜ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਣੀ ਦੇ ਨਾਲ ਜੁੜੋ ਤੇ ਸਿੱਖੀ ਵਾਲੇ ਬਣੋ। 

PunjabKesari

PunjabKesari

ਇਹ ਵੀ ਪੜ੍ਹੋ-  ਪਠਾਨਕੋਟ ਸ਼ਹਿਰ 'ਚ ਹੋਏ 3 ਵੱਡੇ ਧਮਾਕੇ! ਲਗਾਤਾਰ ਵੱਜ ਰਹੇ ਖ਼ਤਰੇ ਦੇ ਘੁੱਗੂ

ਇਸ ਮੌਕੇ ਉਨ੍ਹਾਂ ਦੇਸ਼-ਵਿਦੇਸ਼ਾਂ ਵਿਚ ਵਸਦੀ ਸਿੱਖ ਨਾਮ ਲੇਵਾ ਸੰਗਤ ਨੂੰ ਅੱਜ ਇਸ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਦੇ ਦਿਹਾੜੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। 

PunjabKesari

PunjabKesari

ਇਹ ਵੀ ਪੜ੍ਹੋ-  ਵੱਡੀ ਖ਼ਬਰ: ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਟਰੇਨਾਂ ਰੱਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News