ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ 'ਚ ਸ਼ਰਧਾਲੂਆਂ 'ਤੇ ਰਾਡ ਨਾਲ ਹਮਲਾ, 5 ਜ਼ਖਮੀ
Friday, Mar 14, 2025 - 09:03 PM (IST)

ਅੰਮ੍ਰਿਤਸਰ - ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ ਹੋਇਆ ਹੈ। ਸ੍ਰੀ ਗੁਰੂ ਰਾਮਦਾਸ ਸਰਾਏ ਵਿਖੇ ਸੇਵਾਦਾਰਾਂ ਵੱਲੋਂ ਰੋਕੇ ਜਾਣ ਤੋਂ ਬਾਅਦ ਇੱਕ ਪ੍ਰਵਾਸੀ ਮਜ਼ਦੂਰ ਨੇ ਹਫੜਾ-ਦਫੜੀ ਮਚਾ ਦਿੱਤੀ। ਉਸ ਨੇ ਇਕ ਸੇਵਾਦਾਰ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹੋਰ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੂੰ ਵੀ ਨਿਸ਼ਾਨਾ ਬਣਾਇਆ। ਐਸ.ਜੀ.ਪੀ.ਸੀ. ਸਟਾਫ਼ ਨੇ ਦਖ਼ਲ ਦੇ ਕੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ। ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ ਹੋਇਆ ਹੈ। ਪੁਲਸ ਨੇ ਉਸ ਦੇ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਜ਼ਖਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।