ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਤਰਨਤਾਰਨ ਵਿਖੇ ਇੰਟੀਗ੍ਰੱਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ

Tuesday, Jun 29, 2021 - 09:38 AM (IST)

ਚੰਡੀਗੜ੍ਹ/ਤਰਨਤਾਰਨ (ਰਮਨਜੀਤ) : ਪੁਲਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.), ਪੰਜਾਬ ਦਿਨਕਰ ਗੁਪਤਾ ਨੇ ਤਰਨਤਾਰਨ ਵਿਚ ਪੁਲਸ ਲਾਈਨਜ਼ ਵਿਖੇ ਇੰਟੀਗੇ੍ਰਗ੍ਰੇਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ ਕੀਤਾ। ਡੀ.ਜੀ.ਪੀ. ਨੇ ਪੁਲਸ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਸਪੋਰਟਸ ਕੰਪਲੈਕਸ ਸਹੂਲਤਾਂ ਦੀ ਵਰਤੋਂ ਕਰਨ ਦੀ ਆਗਿਆ ਦੇ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ

ਡੀ.ਜੀ.ਪੀ. ਨੇ ਇਹ ਐਲਾਨ ਵੀ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲਦ ਵੱਖ-ਵੱਖ ਕਾਡਰਾਂ ਵਿੱਚ ਸਬ-ਇੰਸਪੈਕਟਰਾਂ, ਹੈਡ ਕਾਂਸਟੇਬਲਾਂ ਅਤੇ ਕਾਂਸਟੇਬਲਾਂ ਦੇ ਪੱਧਰ ’ਤੇ 10,000 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਪੁਲਸ ਵਲੋਂ ਵੱਖ-ਵੱਖ ਖੇਤਰਾਂ ਜਿਵੇਂ ਫੋਰੈਂਸਿਕ ਸਾਇੰਸ, ਸਾਈਬਰ ਕ੍ਰਾਈਮ, ਕਾਨੂੰਨੀ ਮਾਹਰਾਂ, ਵਿੱਤ ਅਤੇ ਡਿਜੀਟਲ ਫੋਰੈਂਸਿਕ ਵਿੱਚ ਵਿਸ਼ੇਸ਼ ਮਾਹਿਰਾਂ ਦੀ ਭਰਤੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

ਡੀ.ਜੀ.ਪੀ. ਨੇ ਇਸ ਉਦਘਾਟਨੀ ਸਮਾਰੋਹ ਵਿਚ ਸ਼ਾਮਲ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਤਰਨ ਤਾਰਨ ਤੋਂ ਵਿਧਾਇਕ ਧਰਮਵੀਰ ਅਗਨੀਹੋਤਰੀ, ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ, ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ, ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ, ਦਾ ਉਨ੍ਹਾਂ ਦੇ ਸਹਿਯੋਗ ਲਈ ਵੀ ਧੰਨਵਾਦ ਕੀਤਾ।

ਪੜ੍ਹੋ ਇਹ ਵੀ ਖ਼ਬਰ - ਅੰਧ ਵਿਸ਼ਵਾਸ : ਤਾਂਤਰਿਕ ਦੇ ਕਹਿਣ ’ਤੇ ਚਾਚਾ ਨੇ ਕੀਤਾ 15 ਦਿਨ ਦੀ ਭਤੀਜੀ ਦਾ ਕਤਲ


rajwinder kaur

Content Editor

Related News