ਪੰਜਾਬ ਦੇ ਡੀ. ਜੀ. ਪੀ. ਨੂੰ ਵੱਡਾ ਝਟਕਾ, ਕੈਟ ਨੇ ਨਿਯੁਕਤੀ ਕੀਤੀ ਰੱਦ
Friday, Jan 17, 2020 - 03:54 PM (IST)
![ਪੰਜਾਬ ਦੇ ਡੀ. ਜੀ. ਪੀ. ਨੂੰ ਵੱਡਾ ਝਟਕਾ, ਕੈਟ ਨੇ ਨਿਯੁਕਤੀ ਕੀਤੀ ਰੱਦ](https://static.jagbani.com/multimedia/2020_1image_12_47_463729336dinkar00.jpg)
ਚੰਡੀਗੜ੍ਹ (ਸੰਦੀਪ) : ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਵੱਡਾ ਝਟਕਾ ਦਿੰਦਿਆਂ ਕੈਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਦੱਸਣਯੋਗ ਹੈ ਕਿ ਡੀ. ਜੀ. ਪੀ. ਮੁਹੰਮਦ ਮੁਸਤਫਾ ਤੇ ਡੀ. ਜੀ. ਪੀ. ਚਟੋਪਾਧਿਆਏ ਨੇ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਅਤੇ ਆਪਣੇ ਸੀਨੀਅਰ ਹੋਣ ਦਾ ਹਵਾਲਾ ਦਿੱਤਾ ਸੀ, ਜਿਸ ਤੋਂ ਬਾਅਦ ਕੈਟ ਵਲੋਂ ਉਨ੍ਹਾਂ ਦੋਹਾਂ ਦੀਆਂ ਅਰਜ਼ੀਆਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਕੈਟ ਨੇ ਇਸ ਮਾਮਲੇ 'ਚ 3 ਸਭ ਤੋਂ ਸੀਨੀਅਰ ਅਧਿਕਾਰੀਆਂ ਦਾ ਪੈਨਲ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਦੇ ਨਾਲ ਹੀ 4 ਹਫਤਿਆਂ ਅੰਦਰ ਸਾਰੀ ਪ੍ਰਕਿਰਿਆ ਪੂਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।