ਰਾਤ ਨੂੰ ਫੀਲਡ ''ਚ ਉਤਰੇ ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ, ਨਾਕਿਆਂ ਦਾ ਕੀਤਾ ਨਿਰੀਖਣ
Saturday, Jan 25, 2025 - 12:24 PM (IST)
ਚੰਡੀਗੜ੍ਹ: 26 ਜਨਵਰੀ ਮੌਕੇ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਅਲਰਟ 'ਤੇ ਹੈ। ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਬੀਤੀ ਰਾਤ ਮੋਹਾਲੀ ਵਿਚ ਚੈਕਿੰਗ ਦੀ ਨਿਗਰਾਨੀ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - 26 ਜਨਵਰੀ ਮੌਕੇ ਬੱਚਿਆਂ ਸਿਰ ਮੰਡਰਾ ਰਿਹੈ ਵੱਡਾ ਖ਼ਤਰਾ! ਅੱਤਵਾਦੀ ਪੰਨੂ ਨੇ ਦਿੱਤੀ ਧਮਕੀ
ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਰਾਤ ਦੇ ਚੈਕਿੰਗ ਪ੍ਰਬੰਧਾਂ ਦੀ ਨਿਗਰਾਨੀ ਕਰਨ ਅਤੇ ਪੁਲਸ ਫੋਰਸ ਦਾ ਮਾਰਗਦਰਸ਼ਨ ਕਰਨ ਲਈ ਮੋਹਾਲੀ ਦਾ ਦੌਰਾ ਕੀਤਾ। ਉਸ ਦੌਰਾਨ ਉਨ੍ਹਾਂ ਨੇ 3ਬੀ2 ਮਾਰਕੀਟ, ਫੇਜ਼ 1, ਬੈਸਟੇਕ ਮਾਲ ਦੇ ਸਾਹਮਣੇ, ਸੀਪੀ 67 ਮਾਲ ਦੇ ਸਾਹਮਣੇ ਅਤੇ ਜ਼ਿਲ੍ਹੇ ਦੇ ਐਂਟਰੀ-ਐਗਜ਼ਿਟ ਪੁਆਇੰਟਾਂ ਸਮੇਤ ਕਈ ਮੁੱਖ ਥਾਵਾਂ 'ਤੇ ਨਾਕਿਆਂ ਦਾ ਨਿਰੀਖਣ ਕੀਤਾ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਅਰਪਿਤ ਸ਼ੁਕਲਾ ਨੇ ਡਿਊਟੀ 'ਤੇ ਤਾਇਨਾਤ ਪੁਲਸ ਅਧਿਕਾਰੀਆਂ ਨਾਲ ਨਿੱਜੀ ਤੌਰ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਦੀ ਮਹੱਤਤਾ ਅਤੇ ਸੰਵੇਦਨਸ਼ੀਲਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੂਬੇ ਵਿਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8