ਤਲਵੰਡੀ ਸਾਬੋ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ DGP, ਬੋਲੇ-ਪਰਿੰਦੇ ਨੂੰ ਵੀ ਪਰ ਨਹੀਂ ਮਾਰਨ ਦਿਆਂਗੇ

04/13/2023 5:14:38 PM

ਤਲਵੰਡੀ ਸਾਬੋ (ਮੁਨੀਸ਼) : ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ 14 ਅਪ੍ਰੈਲ ਨੂੰ ਹੋਣ ਵਾਲੇ ਮੁੱਖ ਸਮਾਗਮਾਂ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੱਜ ਤਲਵੰਡੀ ਸਾਬੋ ਪੁੱਜੇ ਅਤੇ ਉਨ੍ਹਾਂ ਨੇ ਉੱਚ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- ਗ਼ਰੀਬ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਪੈਸੇ ਕਢਵਾਉਣ ਗਈ ਨੌਜਵਾਨ ਧੀ ਦੀ ਘਰ ਪਰਤੀ ਲਾਸ਼

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਸੂਬੇ ਅੰਦਰ ਸੁਰੱਖਿਆ ਦੇ ਜ਼ਬਰਦਸਤ ਇੰਤਜ਼ਾਮ ਕੀਤੇ ਗਏ ਹਨ ਅਤੇ ਪੁਲਸ ਵੱਲੋਂ ਲੋੜੀਂਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਪੁਲਸ ਸੂਬੇ ਅੰਦਰ ਅਮਨ-ਸ਼ਾਂਤੀ ਅਤੇ ਸਦਭਾਵਨਾ ਦੇ ਮਾਹੌਲ ਨੂੰ ਬਣਾਈ ਰੱਖਣ ਦੀ ਪੂਰੀ ਕੋਸ਼ਿਸ਼ ਕਰੇਗੀ। ਅੰਮ੍ਰਿਤਪਾਲ ਸਿੰਘ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਜੋੜ ਮੇਲੇ ਦੌਰਾਨ ਪਰਿੰਦੇ ਨੂੰ ਵੀ ਪਰ ਨਹੀਂ ਮਾਰਨ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ- ਕੁਦਰਤ ਦੀ ਮਾਰ ਨਾ ਸਹਾਰ ਸਕਿਆ ਕਿਸਾਨ, ਵਾਢੀ ਕਰਨ ਤੋਂ ਪਹਿਲਾਂ ਖ਼ਰਾਬ ਫ਼ਸਲ ਵੇਖ ਤੋੜਿਆ ਦਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto