ਪੰਜਾਬ 'ਚ ਹੋਰ ਗ੍ਰਨੇਡ ਧਮਾਕਿਆਂ ਦੀ ਸਾਜ਼ਿਸ਼! ਥਾਣਿਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ, DGP ਨੇ ਕੀਤੇ ਵੱਡੇ ਖ਼ੁਲਾਸੇ
Wednesday, Apr 30, 2025 - 02:30 PM (IST)

ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਪੰਜਾਬ ਪੁਲਸ ਨੇ ਥਾਣਿਆਂ 'ਤੇ ਗ੍ਰਨੇਡ ਹਮਲਿਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਗ੍ਰਿਫ਼ਤਾਰੀ ਤੋਂ ਬਾਅਦ ਵੀ ਬਾਜ਼ ਨਹੀਂ ਆਏ ਤੇ ਇਨ੍ਹਾਂ ਵਿਚੋਂ ਇਕ ਮੁਲਜ਼ਮ ਨੇ ਪੁਲਸ ਮੁਲਾਜ਼ਮ ਦਾ ਹੀ ਹਥਿਆਰ ਖੋਹ ਕੇ ਪੁਲਸ ਟੀਮ 'ਤੇ ਗੋਲ਼ੀਆਂ ਚਲਾ ਦਿੱਤੀਆਂ ਤੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪੁਲਸ ਟੀਮ ਨੇ ਬੜੀ ਬਹਾਦਰੀ ਨਾਲ ਉਸ ਦੀ ਇਸ ਕੋਸ਼ਿਸ਼ ਨੂੰ ਵੀ ਨਾਕਾਮ ਕਰ ਦਿੱਤਾ। ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਗੈਂਗਸਟਰ ਜੀਵਨ ਫ਼ੌਜੀ ਦੀ ਅਗਵਾਈ ਵਾਲੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਕਾਰਕੁੰਨ ਦੱਸੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕੁਝ ਹੀ ਦੇਰ 'ਚ ਹੋ ਸਕਦੈ ਵੱਡਾ ਐਲਾਨ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ISI ਦੇ ਸਮਰਥਨ ਵਾਲੇ ਵਿਦੇਸ਼ੀ ਗੈਂਗਸਟਰ ਜੀਵਨ ਫ਼ੌਜੀ ਦੀ ਅਗਵਾਈ ਵਾਲੇ BKI ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ, ਸੰਨੀ ਕੁਮਾਰ ਵਜੋਂ ਹੋਈ ਹੈ। ਇਸ ਤੋਂ ਇਲਾਵਾ ਇਕ ਨਾਬਾਲਗ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
In a major breakthrough against terror networks backed by ISI, Amritsar Commissionerate Police apprehends five operatives of the foreign-based Gangster Jiwan Fauji-led BKI module. (Naresh Kumar @ Babbu, Abhinav Bhagat @ Abhi, Ajay Kumar @ Ajju, Sunny Kumar, and one juvenile)
The… pic.twitter.com/wt9Bdk09jP
— DGP Punjab Police (@DGPPunjabPolice) April 30, 2025
ਡੀ.ਜੀ.ਪੀ. ਨੇ ਦੱਸਿਆ ਕਿ ਦੋਸ਼ੀ ਗ੍ਰਨੇਡਾਂ ਨਾਲ ਪੁਲਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਰਗਰਮੀ ਨਾਲ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਦੋਸ਼ੀ ਅਜੈ ਕੁਮਾਰ ਨੇ ਇਕ ਸਰਵਿਸ ਹਥਿਆਰ ਖੋਹ ਕੇ ਪੁਲਸ ਟੀਮ 'ਤੇ ਗੋਲ਼ੀਬਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਉਹ ਜਵਾਬੀ ਕਾਰਵਾਈ ਵਿਚ ਜ਼ਖ਼ਮੀ ਹੋ ਗਿਆ ਅਤੇ ਇਸ ਸਮੇਂ ਡਾਕਟਰੀ ਦੇਖਭਾਲ ਅਧੀਨ ਹੈ। ਮੁਲਜ਼ਮਾਂ ਕੋਲੋਂ ਇਕ ਗ੍ਰਨੇਡ ਅਤੇ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਰੇਲ ਹਾਦਸੇ ਦੀ ਸਾਜ਼ਿਸ਼! ਸ੍ਰੀ ਹੇਮਕੁੰਟ ਐਕਸਪ੍ਰੈੱਸ ਦੇ ਯਾਤਰੀਆਂ ਨਾਲ ਹੋ ਜਾਣੀ ਸੀ ਅਣਹੋਣੀ
ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿਚ ਇਸਲਾਮਾਬਾਦ ਪੁਲਸ ਸਟੇਸ਼ਨ ਵਿਖੇ FIR ਦਰਜ ਕੀਤੀ ਗਈ ਹੈ ਤੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਅੱਤਵਾਦੀ ਮਾਡਿਊਲਾਂ ਨੂੰ ਕੁਚਲਣ ਅਤੇ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਵਿਚ ਦ੍ਰਿੜ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8