ਡੀ. ਜੀ. ਪੀ. ਦਾ ਬਿਆਨ ਮੰਦਭਾਗਾ, ਲਾਂਘਾ ਬੰਦ ਕਰਾਉਣ ਲਈ ਕਾਂਗਰਸ ਚੱਲ ਰਹੀ ਚਾਲਾਂ : ਮਜੀਠੀਆ
Saturday, Feb 22, 2020 - 03:38 PM (IST)
ਜਲੰਧਰ: ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਨੇ ਮਜੀਠੀਆ ਨੇ ਡੀ.ਜੀ.ਪੀ. ਦੇ ਬਿਆਨ ਦੇ ਵੱਡਾ ਹਮਲਾ ਬੋਲਦਿਆਂ ਉਨ੍ਹਾਂ ਦੇ ਬਿਆਨ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੈਪਟਨ ਸਾਹਿਬ ਤੋਂ ਇਹ ਸਵਾਲ ਪੁੱਛਦੇ ਹਨ ਕਿ ਡੀ.ਜੀ.ਪੀ. ਇਹ ਸਭ ਕੁੱਝ ਆਪਣੇ ਬਲਬੁੱਤੇ 'ਤੇ ਬੋਲ ਰਹੇ ਹਨ। ਮਜੀਠੀਆ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘਾ ਕਰੋੜਾਂ ਸਿੱਖਾਂ ਦੀ ਅਰਦਾਸ ਤੋਂ ਬਾਅਦ ਖੁੱਲ੍ਹਿਆ ਹੈ। ਲੰਬੇ ਸਮੇਂ ਤੋਂ ਨਾਨਕ ਨਾਮ ਲੇਵਾ ਸੰਗਤ ਵਲੋਂ ਕੀਤੀਆਂ ਅਰਦਾਸਾਂ ਨੂੰ ਬੂਰ ਪਿਆ ਹੈ, ਅਜਿਹੇ ਵਿਚ ਡੀ. ਜੀ. ਪੀ. ਵਲੋਂ ਦਿੱਤਾ ਗਿਆ ਬਿਆਨ ਮਦਭੰਗਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਲਾਂਘਾ ਬੰਦ ਕਰਾਉਣ ਲਈ ਚਾਲਾਂ ਚੱਲ ਰਹੀ ਹੈ।
ਮਜੀਠੀਆ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀ. ਜੀ. ਪੀ. ਦੇ ਇਸ ਬਿਆਨ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਮਜੀਠੀਆ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਸ ਸੰਬੰਧੀ ਕੋਈ ਸਪੱਸ਼ਟ ਜਵਾਬ ਨਾ ਮਿਲਿਆ ਤਾਂ ਉਹ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।