ਪੰਜਾਬ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਮੇਰੀ ਤਰਜ਼ੀਹ : ਦਿਨਕਰ ਗੁਪਤਾ

02/08/2019 8:54:15 AM

ਚੰਡੀਗੜ੍ਹ : ਸੂਬਾ ਪੁਲਸ ਦੇ ਮੁਖੀ ਵਜੋਂ ਅਹੁਦਾ ਸੰਭਾਲਦਿਆਂ ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਨਾਗਰਿਕਾਂ ਨੂੰ ਜ਼ਿੰਮੇਵਾਰ, ਜਵਾਬਦੇਹ ਅਤੇ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜ਼ੀਹ ਹੋਵੇਗੀ ਅਤੇ ਖਾਸ ਤੌਰ 'ਤੇ ਸਰਹੱਦੀ ਰਾਜ ਹੁੰਦਿਆਂ ਪੰਜਾਬ ਵਿੱਚ ਦਹਿਸ਼ਤ ਵਿਰੋਧੀ ਕਾਰਵਾਈਆਂ ਉਪਰ ਠੱਲ•ਪਾਉਣ 'ਤੇ ਵੀ ਉਹ ਵੱਧ ਧਿਆਨ ਕੇਂਦਰਿਤ ਕਰਨਗੇ। ਸੁਰੇਸ਼ ਅਰੋੜਾ ਦੀ ਥਾਂ ਡੀ. ਜੀ. ਪੀ. ਪੰਜਾਬ ਦਾ ਅਹੁਦਾ ਸੰਭਾਲਣ ਤੋਂ ਬਾਅਦ ਇੱਥੇ ਪੰਜਾਬ ਪੁਲਸ ਹੈਡਕੁਆਰਟਰ ਵਿਖੇ ਦਿਨਕਰ ਗੁਪਤਾ ਨੇ ਕਿਹਾ ਕਿ ਉਹ ਡੀ.ਜੀ.ਪੀ. ਅਰੋੜਾ ਵਲੋਂ ਕੀਤੇ ਗਏ ਕੰਮਾਂ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲਈ ਦੂਰ-ਦ੍ਰਿਸ਼ਤਾ ਨੂੰ ਅੱਗੇ ਲਿਜਾਣ ਦੀ ਕੋਸ਼ਿਸ ਕਰਨਗੇ, ਜਿਸ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਰਾਜ ਨੂੰ ਗੈਂਗਸਟਰਾਂ ਤੋਂ ਮੁਕਤ ਕਰਨਾ ਸ਼ਾਮਲ ਹੈ।
ਸੀਨੀਅਰ ਪੁਲਸ ਅਧਿਕਾਰੀਆਂ ਨਾਲ ਆਪਣੀ ਪਹਿਲੀ ਮੁਲਾਕਾਤ ਦੌਰਾਨ ਨਸ਼ਾਖੋਰੀ ਖਿਲਾਫ ਜ਼ੀਰੋ ਟਾਲਰੈਂਸ ਦਾ ਐਲਾਨ ਕਰਦਿਆਂ ਦਿਨਕਰ ਗੁਪਤਾ ਨੇ ਕਿਹਾ ਕਿ ਉਹ ਡੀ. ਏ. ਪੀ.ਓ. ਅਤੇ ਬੱਡੀ ਪ੍ਰੋਗਰਾਮ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਉਣਗੇ। ਪੁਲਸ ਫੋਰਸ ਵੱਲੋਂ ਕੀਤੀ ਜਾ ਰਹੀ ਸਖਤ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਉਨ•ਾਂ ਕਿਹਾ ਕਿ ਪੰਜਾਬ ਪੁਲਸ ਦੇਸ਼ ਭਰ ਵਿੱਚ ਬਹਾਦਰ ਪੁਲਸ ਵਜੋਂ ਜਾਣੀ ਜਾਂਦੀ ਹੈ ਅਤੇ ਉਹ ਅਜਿਹੀ ਬਹਾਦਰ ਪੁਲਿਸ ਫੋਰਸ ਦੇ ਮੁਖੀ ਹੋਣ 'ਤੇ ਮਾਣ ਮਹਿਸੂਸ ਕਰਦੇ ਹਨ। ਸੁਰੇਸ਼ ਅਰੋੜਾ ਵਲੋਂ ਕੀਤੇ ਸ਼ਲਾਘਾਯੋਗ ਕੰਮਾਂ ਨੂੰ ਯਾਦ ਕਰਦੇ ਹੋਏ ਦਿਨਕਰ ਗੁਪਤਾ ਨੇ ਅਰੋੜਾ ਨੂੰ ਪੰਜਾਬ ਪੁਲਿਸ ਦਾ ਸਭ ਤੋਂ ਵਧੀਆ ਅਫਸਰ ਦੱਸਦਿਆਂ ਕਿਹਾ ਕਿ ਉਹ ਬਹੁ ਨਰਮ ਅਤੇ ਨਿਮਰ ਸੁਭਾਅ ਦੇ ਹਨ ਅਤੇ ਬਹੁਤ ਬਾਰੀਕੀ ਨਾਲ ਕੰਮ ਕਰਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੁਰੇਸ ਅਰੋੜਾ ਵਿਚ ਬੇਮਿਸਾਲ ਗੁਣ ਹਨ ਅਤੇ ਉਨਾਂ ਪੂਰੀ ਨਿਸ਼ਟਾ ਨਾਲ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਅਰੋੜਾ ਨੇ ਹਮੇਸ਼ਾਂ ਪੁਲਸ ਮੁਲਾਜ਼ਮਾਂ ਨਾਲ ਨੇੜਲਾ ਸੰਪਰਕ ਰੱਖਿਆ ਅਤੇ ਸੰਪਰਕ ਸਭਾਵਾਂ ਰਾਹੀਂ ਨਿੱਜੀ ਸੁਣਵਾਈ ਵੀ ਕੀਤੀ।
ਡੀ.ਜੀ.ਪੀ. ਗੁਪਤਾ ਨੇ ਕਿਹਾ ਕਿ ਅਰੋੜਾ ਦੇ ਕਾਰਜਕਾਲ ਦੌਰਾਨ, ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧਕ ਗੈਂਗਾਂ ਨੂੰ ਨਕਾਰਾ ਕੀਤਾ ਅਤੇ 255 ਗੈਂਗ ਦੇ ਮੈਂਬਰਾਂ ਦੀ ਗ੍ਰਿਫਤਾਰੀ ਦੇ ਨਾਲ-ਨਾਲ 51 ਗੈਂਗਸਟਰਾਂ ਨੂੰ ਖਤਮ ਕੀਤਾ। ਡੀ.ਜੀ.ਪੀ. ਗੁਪਤਾ ਨੇ ਕਿਹਾ ਕਿ ਅਰੋੜਾ ਦੇ ਕਾਰਜਕਾਲ ਦੌਰਾਨ, ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧਕ ਗੈਂਗਾਂ ਨੂੰ ਨਕਾਰਾ ਕੀਤਾ ਅਤੇ 255 ਗੈਂਗ ਦੇ ਮੈਂਬਰਾਂ ਦੀ ਗ੍ਰਿਫਤਾਰੀ ਦੇ ਨਾਲ-ਨਾਲ 51 ਗੈਂਗਸਟਰਾਂ ਨੂੰ ਖਤਮ ਕੀਤਾ। ਡੀਜੀਪੀ ਗੁਪਤਾ ਨੇ ਦੱਸਿਆ ਕਿ ਡੀ.ਜੀ.ਪੀ. ਅਰੋੜਾ ਦੇ ਕਾਰਜਕਾਲ ਦੌਰਾਨ ਪੰਜਾਬ ਪੁਲਿਸ ਨੇ 24 ਅਤਿਵਾਦੀ ਗਰੁੱਪਾਂ ਨੂੰ ਬੇਨਕਾਬ ਕਰਕੇ 115 ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 6 ਏ.ਕੇ. 47/ ਏਕੇ 56/ਏਕੇ74 ਰਾਈਫਲਾਂ, 4 ਹੋਰ ਰਾਈਫਲਾਂ ਅਤੇ 65 ਰਿਵਾਲਵਰ/ਪਿਸਤੌਲ ਬਰਾਮਦ ਕੀਤੇ ਗਏ।
ਇਸ ਮੌਕੇ 'ਤੇ ਬੋਲਦੇ ਹੋਏ ਸੁਰੇਸ਼ ਅਰੋੜਾ ਨੇ ਕਿਹਾ ਕਿ ਸ਼ਿਕਾਇਤਾਂ ਸੁਣਨ ਨਾਲ ਪੀੜਤਾਂ ਦੀ ਚਿੰਤਾ ਘਟਦੀ ਹੈ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਵਿਦਾਇਗੀ ਸਮਾਰੋਹ ਦੌਰਾਨ ਪੁਲਿਸ ਦੀ ਟੁਕੜੀ ਨੇ ਡੀਜੀਪੀ ਦਿਨਕਰ ਗੁਪਤਾ ਅਤੇ ਸੁਰੇਸ਼ ਅਰੋੜਾ ਨੂੰ ਗਾਰਡ ਆਫ ਆਨਰ ਵੀ ਪੇਸ਼ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਢਿਲੋਂ, ਐਮ.ਕੇ. ਤਿਵਾੜੀ, ਵੀ.ਕੇ.ਭਾਵੜਾ (ਸਾਰੇ ਡੀਜੀਪੀ) ਅਤੇ ਹੋਰ ਪੁਲਿਸ ਹੈੱਡਕੁਆਰਟਰਾਂ ਵਿਖੇ ਤਾਇਨਾਤ ਸੀਨੀਅਰ ਅਫਸਰ ਵੀ ਹਾਜ਼ਰ ਸਨ।

Babita

This news is Content Editor Babita