ਨਸ਼ਿਆਂ ਦੇ ਮੁੱਦੇ ''ਤੇ ਪੰਜਾਬ ਡੀ. ਜੀ. ਪੀ. ਨੇ ਸੱਦੀ ਅਹਿਮ ਮੀਟਿੰਗ
Saturday, Jun 22, 2019 - 12:27 PM (IST)

ਚੰਡੀਗੜ੍ਹ (ਵਰੁਣ) : ਪੰਜਾਬ 'ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਸ਼ਨੀਵਾਰ ਨੂੰ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ 'ਚ ਸਾਰੇ ਜ਼ਿਲਿਆਂ ਦੇ ਐੱਸ. ਐੱਸ. ਪੀਜ਼ ਅਤੇ ਵੱਡੇ ਅਧਿਕਾਰੀ ਮੌਜੂਦ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਡੀ. ਜੀ. ਪੀ. ਦਿਨਕਰ ਗੁਪਤਾ ਨਾਲ ਨਸ਼ਿਆਂ ਦੇ ਮਾਮਲੇ ਸਬੰਧੀ ਮੁਲਾਕਾਤ ਕੀਤੀ ਸੀ।