ਚਾਈਨੀਜ਼ ਮੇਡ ਡਰੋਨ VIP ਸੁਰੱਖਿਆ ਲਈ ਖਤਰਾ, ਪੰਜਾਬ ਦੇ ਡੀ. ਜੀ. ਪੀ. ਦਾ ਖੁਲਾਸਾ
Friday, Jan 10, 2020 - 04:29 PM (IST)
ਚੰਡੀਗੜ੍ਹ : ਪਾਕਿਸਤਾਨ ਵਾਲੇ ਪਾਸਿਓਂ ਭੇਜੇ ਜਾ ਰਹੇ ਡਰੋਨਾਂ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 2 ਡਰੋਨ ਰਿਕਵਰ ਕੀਤੇ ਜਾ ਚੁੱਕੇ ਹਨ ਅਤੇ ਇਸ ਦੇ ਨਾਲ ਹੀ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਚਾਈਨੀਜ਼ ਮੇਡ ਡਰੋਨ ਵੀ. ਆਈ. ਪੀ. ਸੁਰੱਖਿਆ ਲਈ ਵੱਡਾ ਖਤਰਾ ਹਨ।
ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਲੋਂ ਡਰੋਨ ਰਾਹੀਂ ਭਾਰਤ 'ਚ ਨਸ਼ਾ ਅਤੇ ਹਥਿਆਰ ਭੇਜੇ ਜਾ ਰਹੇ ਹਨ। ਡੀ. ਜੀ. ਪੀ. ਨੇ ਦੱਸਿਆ ਕਿ ਜਦੋਂ ਤੋਂ ਕਸ਼ਮੀਰ 'ਚ ਧਾਰਾ-370 ਹਟਾਈ ਗਈ ਹੈ, ਉਸ ਸਮੇਂ ਤੋਂ ਭਾਰਤ-ਪਾਕਿਸਤਾਨ ਸਰਹੱਦ 'ਤੇ ਡੋਰਨਾਂ ਦੀ ਹਲਚਲ ਜ਼ਿਆਦਾ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 3 ਲੋਕਾਂ ਨੂੰ ਕਾਬੂ ਕੀਤਾ ਗਿਆ ਹੈ, ਉਹ ਭਾਰਤ 'ਚ ਰਹਿ ਕੇ ਇਨ੍ਹਾਂ ਡਰੋਨਾਂ ਨੂੰ ਲਾਂਚ ਕਰ ਰਹੇ ਸਨ।