DGP ਦਿਨਕਰ ਗੁਪਤਾ ਦੀ ਨਿਯੁਕਤੀ ਦਾ ਮਾਮਲਾ, ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

09/10/2020 1:21:08 PM

ਚੰਡੀਗੜ੍ਹ : ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਰੱਦ ਕਰਨ ਦੀ ਮੰਗ ਸਬੰਧੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਦੱਸ ਦੇਈਏ ਕਿ ਇਸ ਸਾਲ ਜਨਵਰੀ 'ਚ ਸੈਂਟਰਲ ਐਡਮਿਨੀਸਟ੍ਰੇਸ਼ਨ ਟ੍ਰਿਬੀਊਨਲ (ਕੈਟ) ਨੇ ਪਿਛਲੇ ਸਾਲ ਡੀ. ਜੀ. ਪੀ. ਅਹੁਦੇ 'ਤੇ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਅਯੋਗ ਕਰਾਰ ਦਿੰਦੇ ਹੋਏ ਉਸ ਨੂੰ ਖਾਰਜ ਕਰ ਦਿੱਤਾ ਸੀ।

ਕੈਟ ਦੇ ਇਨ੍ਹਾਂ ਹੁਕਮਾਂ ਨੂੰ ਪੰਜਾਬ ਸਰਕਾਰ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਖ਼ੁਦ ਦਿਨਕਰ ਗੁਪਤਾ ਤੇ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਅਤੇ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਵੀ ਇਸ ਮਾਮਲੇ 'ਚ ਆਪਣੀਆਂ ਪਟੀਸ਼ਨਾਂ ਹਾਈਕੋਰਟ 'ਚ ਦਾਇਰ ਕੀਤੀਆਂ ਸਨ।


Babita

Content Editor

Related News